‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਸਭਾ ਵਿੱਚ ਅੱਜ ਕਿ ਸਾਨੀ ਅੰਦੋ ਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਮੁੱਦਾ ਵੀ ਉੱਠਿਆ ਹੈ। ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਨੇ ਮੋ ਰਚੇ ਦੌਰਾਨ ਜਾਨ ਗਵਾਉਣ ਵਾਲੇ ਕਿ ਸਾਨਾਂ ਦੀ ਮੌ ਤ ਦੇ ਅੰਕੜਿਆਂ ਉੱਤੇ ਕੇਂਦਰ ਸਰਕਾਰ ਨੂੰ ਸਵਾਲ ਕੀਤੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਕੋਲ ਅੰਦੋ ਲਨ ਵਿੱਚ ਜਾਨ ਗਵਾਉਣ ਵਾਲੇ ਕਿ ਸਾਨਾਂ ਦੀ ਲਿਸਟ ਹੈ। ਪੰਜਾਬ ਸਰਕਾਰ ਨੇ 400 ਮ੍ਰਿ ਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਹੈ ਅਤੇ ਹਰਿਆਣਾ ਦੇ 70 ਕਿ ਸਾਨਾਂ ਦੀ ਅਸੀਂ ਲਿਸਟ ਤਿਆਰ ਕੀਤੀ ਹੈ। ਦਰਅਸਲ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮ੍ਰਿ ਤਕ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣ ਦਾ ਦਾਅਵਾ ਕੀਤਾ ਹੈ।
View Comments