The Khalas Tv Blog Punjab ਰਾਹੁਲ ਗਾਂਧੀ ਨੇ ਪਾਰਟੀ ਦੇ ਵਿਧਾਇਕਾਂ ਨਾਲ ਫੋਨ ‘ਤੇ ਕੀਤੀ ਗੱਲ
Punjab

ਰਾਹੁਲ ਗਾਂਧੀ ਨੇ ਪਾਰਟੀ ਦੇ ਵਿਧਾਇਕਾਂ ਨਾਲ ਫੋਨ ‘ਤੇ ਕੀਤੀ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕੱਲ੍ਹ ਪਾਰਟੀ ਦੇ ਵਿਧਾਇਕਾਂ ਦੇ ਨਾਲ ਫੋਨ ‘ਤੇ ਸਿੱਧੀ ਗੱਲਬਾਤ ਕੀਤੀ ਹੈ। ਰਾਹੁਲ ਗਾਂਧੀ ਨੇ ਕਾਂਗਰਸ ਵਿਧਾਇਕ ਗੁਰਕੀਰਤ ਕੋਟਲੀ ਨੂੰ ਵੀ ਫੋਨ ਕੀਤਾ ਹੈ। ਕੋਟਲੀ ਨੇ ਰਾਹੁਲ ਗਾਂਧੀ ਦੇ ਅੱਗੇ ਬੇਅਦਬੀ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਹੋ ਗਏ ਹਨ, ਪਰ ਹਾਲੇ ਤੱਕ ਬੇਅਦਬੀ ਮਾਮਲੇ ਦਾ ਕੋਈ ਹੱਲ ਨਹੀਂ ਨਿਕਲਿਆ। ਸਰਕਾਰ ਮਸਲੇ ਦਾ ਹੱਲ ਕੱਢਣ ਵਿੱਚ ਲੇਟ ਹੋ ਗਈ ਹੈ।

ਕੋਟਲੀ ਨੇ ਅਗਲੀਆਂ ਚੋਣਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜਨ ਦੀ ਵਕਾਲਤ ਵੀ ਕੀਤੀ। ਕੋਟਲੀ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਹਾਲੇ ਇੰਤਜ਼ਾਰ ਕਰਨਾ ਚਾਹੀਦਾ ਹੈ। ਕੋਟਲੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ 5-7 ਮਿੰਟ ਗੱਲ ਹੋਈ ਹੈ ਅਤੇ ਉਨ੍ਹਾਂ ਨੂੰ ਸਾਰੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ ਹੈ। ਰਾਹੁਲ ਗਾਂਧੀ ਨੇ ਇਸ ਮਸਲੇ ਦਾ ਹੱਲ ਜਲਦੀ ਕੱਢਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸਭ ਕੁੱਝ ਸਹੀ ਚੱਲ ਰਿਹਾ ਹੈ।

Exit mobile version