‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੁੜ ਆਪਣੇ ਟਵੀਟ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਨੂੰ ਸਵਾਲ ਕੀਤਾ ਕਿ ਅਰੁਣਾਚਲ ਪ੍ਰਦੇਸ਼ ਦੇ ਲੜਕੇ ਮੀਰਮ ਤਾਰੋਨ ਨੂੰ ਚੀਨ ਵੱਲੋਂ ਵਾਪਸ ਸੌਂਪਣਾ ਰਾਹਤ ਵਾਲੀ ਗੱਲ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਣਾ ਚਾਹੀਦਾ ਹੈ ਕਿ ਭਾਰਤ ਦੀ ਜਿਸ ਜ਼ਮੀਨ ‘ਤੇ ਚੀਨ ਨੇ ਕਬਜ਼ਾ ਕੀਤਾ ਹੈ, ਉਹ ਕਦੋਂ ਵਾਪਸ ਮਿਲੇਗੀ।
