‘ਦ ਖ਼ਾਲਸ ਬਿਊਰੋ : ਆਲ ਇੰਡੀਆ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਪਿੰਡ ਮੂਸਾ ਪਹੁੰਚੇ ਸਨ ਅਤੇ ਉੱਥੇ ਉਨ੍ਹਾਂ ਨੇ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਕੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ ਤੇ ਇਹ ਕਿਹਾ ਹੈ ਕਿ ਕਾਂਗਰਸ ਨੇਤਾ ਸਿੱਧੂ ਮੂਸੇਵਾਲਾ ਜੀ ਦੇ ਮਾਤਾ-ਪਿਤਾ ਜਿਸ ਦੁੱਖ ‘ਚੋਂ ਗੁਜ਼ਰ ਰਹੇ ਹਨ, ਉਸ ਨੂੰ ਬਿਆਨ ਕਰਨਾ ਮੁਸ਼ਕਿਲ ਹੈ। ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਸਾਡਾ ਫਰਜ਼ ਹੈ ਅਤੇ ਅਸੀਂ ਅਜਿਹਾ ਕਰਾਂਗੇ। ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ‘ਆਪ’ ਸਰਕਾਰ ਦੇ ਵੱਸ ਦੀ ਗੱਲ ਨਹੀਂ।