The Khalas Tv Blog Others ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ…
Others

ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ…

Raid in 6 states in search of Manpreet Badal...

ਪੰਜਾਬ ਵਿਜੀਲੈਂਸ ਟੀਮ ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿਚ 6 ਸੂਬਿਆਂ ‘ਚ ਛਾਪੇਮਾਰੀ ਕਰ ਰਹੀ ਹੈ। ਛਾਪੇਮਾਰੀ ਲਈ ਟੀਮ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਅਤੇ ਰਾਜਸਥਾਨ ਪਹੁੰਚ ਚੁੱਕੀ ਹੈ।

ਦਰਅਸਲ, ਮੰਗਲਵਾਰ ਨੂੰ ਹੀ ਅਦਾਲਤ ਨੇ ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਜਾਇਦਾਦ ਦੀ ਖ਼ਰੀਦ ‘ਚ ਕਥਿਤ ਬੇਨਿਯਮੀਆਂ ਦੇ ਮਾਮਲੇ ‘ਚ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਲੁੱਕ-ਆਊਟ ਸਰਕੁਲਰ ਜਾਰੀ ਕੀਤੇ ਜਾਣ ਤੋਂ ਬਾਅਦ ਅਦਾਲਤ ਦਾ ਹੁਕਮ ਆਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਦੇਸ਼ ਛੱਡ ਕੇ ਵਿਦੇਸ਼ ਜਾ ਸਕਦਾ ਹੈ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ।

ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਵਧੀਕ ਮੁੱਖ ਜੁਡੀਸ਼ਲ ਮੈਜਿਸਟਰੇਟ ਦਲਜੀਤ ਕੌਰ ਦੀ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਵਿਜੀਲੈਂਸ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਮਨਪ੍ਰੀਪ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਇਸ ਤੋਂ ਪਹਿਲਾਂ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਨੇ ਦੇਸ਼ ਦੇ ਹਵਾਈ ਅੱਡਿਆਂ ’ਤੇ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕੀਤਾ। ਬਾਦਲ ਤੋਂ ਇਲਾਵਾ ਬਠਿੰਡਾ ਵਿਕਾਸ ਅਥਾਰਿਟੀ (ਬੀਡੀਏ) ਦੇ ਸਾਬਕਾ ਮੁੱਖ ਪ੍ਰਸ਼ਾਸਕ ਬਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰਾਜੀਵ ਕੁਮਾਰ, ਅਮਨਦੀਪ ਸਿੰਘ ਅਤੇ ਵਿਕਾਸ ਅਰੋੜਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Exit mobile version