The Khalas Tv Blog Punjab ਪੰਜਾਬ ਦੇ ਰੇਲਵੇ ਸਟੇਸ਼ਨਾਂ ਦਾ ਤੇਜ ਹੋਵੇਗਾ ਵਿਕਾਸ, 34 ਅੰਮ੍ਰਿਤ ਸਟੇਸ਼ਨ ਬਣਾਏ ਜਾਣਗੇ: 5,421 ਕਰੋੜ ਰੁਪਏ ਜਾਰੀ
Punjab

ਪੰਜਾਬ ਦੇ ਰੇਲਵੇ ਸਟੇਸ਼ਨਾਂ ਦਾ ਤੇਜ ਹੋਵੇਗਾ ਵਿਕਾਸ, 34 ਅੰਮ੍ਰਿਤ ਸਟੇਸ਼ਨ ਬਣਾਏ ਜਾਣਗੇ: 5,421 ਕਰੋੜ ਰੁਪਏ ਜਾਰੀ

ਮੁਹਾਲੀ : ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਨੇ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਬਜਟ ’ਚ ਪੰਜਾਬ ਨੂੰ 5,421 ਕਰੋੜ ਰੁਪਏ ਅਤੇ ਹਰਿਆਣਾ ਨੂੰ 3,416 ਕਰੋੜ ਰੁਪਏ ਅਲਾਟ ਕੀਤੇ ਹਨ।

ਰੇਲ ਮੰਤਰੀ ਨੇ ਵੀਡੀਉ  ਕਾਨਫਰੰਸਿੰਗ ਰਾਹੀਂ ਕਿਹਾ ਕਿ ਇਸ ਸਾਲ ਪੰਜਾਬ ਨੂੰ 2009-2014 (225 ਕਰੋੜ ਰੁਪਏ) ਤੋਂ 24 ਗੁਣਾ ਵੱਧ ਰਕਮ ਦਿਤੀ ਗਈ ਹੈ। ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ 2009 ਤੋਂ 2014 ਦੇ ਵਿਚਕਾਰ ਅਪਣੇ  ਰੇਲਵੇ ਪ੍ਰਾਜੈਕਟਾਂ ਲਈ 315 ਕਰੋੜ ਰੁਪਏ ਮਿਲੇ ਸਨ ਅਤੇ ਇਸ ਸਾਲ ਅਲਾਟਮੈਂਟ ਇਸ ਤੋਂ 11 ਗੁਣਾ ਵੱਧ ਹੈ।

ਕੇਂਦਰੀ ਮੰਤਰੀ ਵੈਸ਼ਨਵ ਨੇ ਅੱਗੇ ਕਿਹਾ – ਪੰਜਾਬ ਵਿੱਚ 1122 ਕਰੋੜ ਰੁਪਏ ਦੀ ਲਾਗਤ ਨਾਲ 30 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ ਅਤੇ ਹਰਿਆਣਾ ਵਿੱਚ 1149 ਕਰੋੜ ਰੁਪਏ ਦੀ ਲਾਗਤ ਨਾਲ 34 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ।

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਟੇਸ਼ਨਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ

ਦੱਸ ਦੇਈਏ ਕਿ ਪੰਜਾਬ ਦੇ ਦਰਜਨਾਂ ਰੇਲਵੇ ਸਟੇਸ਼ਨਾਂ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਜਿਸ ਵਿੱਚ ਅਬੋਹਰ ਰੇਲਵੇ ਸਟੇਸ਼ਨ, ਅੰਮ੍ਰਿਤਸਰ ਸਟੇਸ਼ਨ, ਆਨੰਦਪੁਰ ਸਾਹਿਬ, ਬਿਆਸ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ ਕੈਂਟ ਰੇਲਵੇ ਸਟੇਸ਼ਨ, ਫਿਲੌਰ, ਲੁਧਿਆਣਾ, ਮਾਨਸਾ ਅਤੇ ਮਲੇਰਕੋਟਲਾ ਸਮੇਤ ਕਈ ਥਾਵਾਂ ‘ਤੇ ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ। ਜਿੱਥੇ ਕੇਂਦਰ ਦੀ ਨਿਗਰਾਨੀ ਹੇਠ ਕੰਮ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਸਾਲ ਦੇ ਬਜਟ ਵਿੱਚ ਖਰਚ ਲਈ 1,16,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਪੁਰਾਣੇ ਪਟੜੀਆਂ ਅਤੇ ਬਖਤਰਬੰਦ ਸੁਰੱਖਿਆ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਲਈ ਮਿਸ਼ਨ ਮੋਡ ਵਿੱਚ ਕੰਮ ਕੀਤਾ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ 2014 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 382 ਕਿਲੋਮੀਟਰ ਨਵੇਂ ਟਰੈਕ ਵਿਛਾਏ ਗਏ ਹਨ। ਜੋ ਕਿ ਫਿਲੀਪੀਨਜ਼ ਦੇ ਪੂਰੇ ਰੇਲ ਨੈੱਟਵਰਕ ਤੋਂ ਵੱਧ ਹੈ।

ਸਾਲ 2014 ਤੋਂ ਲੈ ਕੇ ਹੁਣ ਤਕ  ਪੰਜਾਬ ’ਚ 382 ਕਿਲੋਮੀਟਰ ਨਵੇਂ ਟਰੈਕ ਸਥਾਪਤ ਕੀਤੇ ਗਏ ਹਨ ਜੋ ਕਿ ਫਿਲੀਪੀਨਜ਼ ਦੇ ਪੂਰੇ ਰੇਲ ਨੈੱਟਵਰਕ ਤੋਂ ਵੱਧ ਹਨ ਜਦਕਿ ਹਰਿਆਣਾ ’ਚ 823 ਕਿਲੋਮੀਟਰ ਰੇਲਵੇ ਟਰੈਕ ਵਿਛਾਇਆ ਗਿਆ ਹੈ, ਜੋ ਕਿ ਸੰਯੁਕਤ ਅਰਬ ਅਮੀਰਾਤ ਦੇ ਪੂਰੇ ਰੇਲ ਨੈੱਟਵਰਕ ਦੇ ਲਗਭਗ ਬਰਾਬਰ ਹੈ।

 

Exit mobile version