Punjab

ਅੰਮ੍ਰਿਤਸਰ, ਗੁਰਦਾਸਪੁਰ ਸਮੇਤ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ ਦੁਆਰਾ ਜਾਰੀ ਜੁਲਾਈ 2025 ਅਨੁਮਾਨ ਦੇ ਅਨੁਸਾਰ ਪੰਜਾਬ ‘ਚ ਇਸ ਮਹੀਨੇ ਮੌਸਮ ਆਮ ਤੋਂ ਬਿਹਤਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਫਿਰੋਜ਼ਪੁਰ, ਤਰਨ ਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਸੂਬੇ ਦੇ ਤਾਪਮਾਨ ਨਾਲ ਵੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸੂਬੇ ‘ਚ ਮਹੀਨੇ ਵਾਰ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਰਹੇਗਾ। ਦਿਨ ਦੇ ਸਮੇਂ ਤਪਦੀ ਗਰਮੀ ਤੋਂ ਬਚਾਅ ਰਹੇਗਾ ਤੇ ਤਾਪਮਾਨ ਆਪ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਲੂ ਦੇ ਹਾਲਾਤ ਨਾ ਦੇ ਬਰਾਬਰ ਰਹਿਣ ਦੀ ਸੰਭਾਵਨਾ ਹੈ।

ਰਾਤ ਦਾ ਤਾਪਮਾਨ ਵੀ ਆਮ ਤੋਂ ਘੱਟ ਜਾਂ ਉਸ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਰਾਤ ਦਾ ਮੌਸਮ ਠੰਡਾ ਰਹਿ ਸਕਦਾ ਹੈ, ਜੋ ਲਗਾਤਾਰ ਹੋ ਰਹੀ ਬਾਰਿਸ਼ ਦਾ ਪ੍ਰਭਾਵ ਹੋ ਸਕਦਾ ਹੈ।

ਅੱਜ ਸੂਬੇ ‘ਚ ਕੋਈ ਅਲਰਟ ਨਹੀਂ

ਅੱਜ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਬੀਤੇ ਦਿਨ ਹੋਸ਼ਿਆਰਪੁਰ ‘ਚ 8.5 ਮਿਮੀ ਬਾਰਿਸ਼ ਦੇਖਣ ਨੂੰ ਮਿਲੀ, ਜਦਕਿ ਹੋਰ ਜ਼ਿਲ੍ਹਿਆਂ ਦਾ ਤਾਪਮਾਨ ਆਮ ਰਿਹਾ, ਜਿਸ ਦੇ ਚੱਲਦੇ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ‘ਚ 5 ਡਿਗਰੀ ਦਾ ਵਾਧਾ ਦੇਖਿਆ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਵਾਂਗ ਬਣਿਆ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 37.3 ਡਿਗਰੀ ਸੀ।