Punjab

ਜਲੰਧਰ, ਲੁਧਿਆਣਾ ਸਮੇਤ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਅੱਜ ਪੂਰੇ ਪੰਜਾਬ ਵਿੱਚ ਅਗਲੇ 48 ਘੰਟਿਆਂ ਤੱਕ ਮੌਸਮ ਆਮ ਰਹੇਗਾ। ਲੰਘੇ ਕੱਲ੍ਹ ਤੋਂ ਪੂਰੇ ਸੂਬੇ ਵਿੱਚ ਰੁਕ-ਰੁਕ ਕੇ ਮੀਂਹ ਪਿਆ। ਇਸ ਦੇ ਨਾਲ ਹੀ ਅੱਜ ਵੀ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ।

ਮੌਸਮ ਵਿਭਾਗ ਦੇ ਮੁਤਾਬਕ ਅੱਜ ਜਲੰਧਰ, ਲੁਧਿਆਣਾ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।