ਮੁਹਾਲੀ : ਪੰਜਾਬ ‘ਚ ਮੌਨਸੂਨ ਦੇ ਐਕਟਿਵ ਹੋਣ ਦੇ ਨਾਲ ਮੌਸਮ ‘ਚ ਬਦਲਾਅ ਸਾਫ਼ ਦਿੱਖ ਰਿਹਾ ਹੈ। ਲੰਘੇ ਕੱਲ੍ਹ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਕਈ ਥਾਵਾਂ ’ਤੇ ਸ਼ਾਮ ਨੂੰ ਹਲਕਾ ਮੀਂਹ ਪਿਆ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਟਿਆਲਾ, ਮੋਹਾਲੀ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ
ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਤਾਪਮਾਨ ਅੱਜ ਆਮ ਵਾਂਗ ਬਣਿਆ ਰਹੇਗਾ। ਹੋਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਰੂਪਨਗਰ, ਨਵਾਂ ਸ਼ਹਿਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਜਲੰਧਰ, ਲੁਧਿਆਣਾ ਤੇ ਕਪੂਰਥਲਾ ‘ਚ ਹਲਕੀ ਬਾਰਿਸ਼ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ, ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਜੂਦਾ ਪੰਜਾਬ ਭਵਿੱਖਬਾਣੀ:28/06/2025 06:35:2. ਪਟਿਆਲਾ, ਮੋਹਾਲੀ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/TTgbpAGldq
— IMD Chandigarh (@IMD_Chandigarh) June 28, 2025
ਅਗਲੇ ਦੋ ਦਿਨ ਵੀ ਮੀਂਹ ਦੀ ਸੰਭਾਵਨਾ
ਉੱਥੇ ਹੀ 29 ਜੂਨ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਨਵਾਂ ਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਮੋਹਾਲੀ ਤੇ ਰੂਪਨਗਰ ਜ਼ਿਲ੍ਹੇ ‘ਚ ਭਾਰੀ ਤੋਂ ਬਹੁੱਤ ਭਾਰੀ ਮੀਂਹ ਦਾ ਅਨੁਮਾਨ ਹੈ। ਮੋਗਾ, ਮੁਕਤਸਰ, ਫਰੀਦਕੋਟ, ਬਠਿੰਡਾ ‘ਚ ਬਦਲ ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 30 ਜੂਨ ਨੂੰ ਪਠਾਨਕੋਟ, ਕਪੂਰਥਲਾ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਮੋਹਾਲੀ, ਸੰਗਰੂਰ, ਪਟਿਆਲਾ ਤੇ ਹੋਰ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।