Punjab

ਪੰਜਾਬ ‘ਚ ਅਗਲੇ 2 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿਚ ਮੁੜ ਤੋਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਅਗਲੇ 2 ਦਿਨਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਪ੍ਰਗਟਾਈ ਜਾ ਰਹੀ ਹੈ। IMD ਵੱਲੋਂ ਮੀਂਹ ਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਵਿਚ ਤੂਫਾਨ ਆਉਣ ਦੀ ਸੰਭਾਵਨਾ ਹੈ। ਲੁਧਿਆਣਾ ਵਿਚ ਬੱਦਲਵਾਈ ਰਹੇਗੀ। 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਐੱਸਬੀਐੱਸ ਨਗਰ, ਰੂਪਨਗਰ, ਪਟਿਆਲਾ ਤੇ ਸੰਗਰੂਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੱਛਮੀ ਮਾਲਵੇ ਵਿਚ 20 ਅਪ੍ਰੈਲ ਨੂੰ ਮੌਸਮ ਸਾਫ ਰਹੇਗਾ। ਤਾਪਮਾਨ ਵਿਚ 1 ਡਿਗਰੀ ਗਿਰਾਵਟ ਆਏਗੀ।

ਲੁਧਿਆਣਾ ਵਿਚ ਅੱਜ ਮੀਂਹ ਪੈਣ ਦੇ ਆਸਾਰ ਹਨ, ਇਥੇ ਤਾਪਮਾਨ 34 ਡਿਗਰੀ ਰਹੇਗਾ। ਅੰਮ੍ਰਿਤਸਰ ਵਿਚ ਅੱਜ ਬੱਦਲਵਾਈ ਦੇ ਨਾਲ ਮੀਂਹ ਵੀ ਪੈ ਸਕਦਾ ਹੈ ਤੇ ਤਾਪਮਾਨ 18-32 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿਚ ਅੱਜ ਬਾਰਿਸ਼ ਹੋ ਸਕਦੀ ਹੈ ਤੇ ਤਾਪਮਾਨ 18-32 ਡਿਗਰੀ ਰਹੇਗਾ। ਇਸ ਦੇ ਨਾਲ ਹੀ ਮੋਹਾਲੀ ਵਿਚ ਵੀ ਮੀਂਹ ਪੈ ਸਕਦਾ ਹੈ। ਪਟਿਆਲਾ ਵਿਚ 21 ਤੋਂ 34 ਤੱਕ ਤਾਪਮਾਨ ਰਹੇਗਾ। ਇਸ ਤਰ੍ਹਾਂ ਪੰਜਾਬ ਦੇ ਲਗਭਗ ਹਰੇਕ ਜ਼ਿਲ੍ਹੇ ਵਿਚ ਅਗਲੇ 2 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।