The Khalas Tv Blog Punjab ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਅਲਰਟ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
Punjab

ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਅਲਰਟ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

ਮੁਹਾਲੀ : ਪੰਜਾਬ ‘ਚ ਮੌਨਸੂਨ ਦਾਖਲ ਹੋ ਚੁੱਕਿਆ ਹੈ। ਅਗਲੇ 36 ਘੰਟਿਆਂ ‘ਚ ਮੌਨਸੂਨ ਦੇ ਹੋਰ ਅੱਗੇ ਵੱਧਣ ਦੇ ਹਾਲਾਤ ਅਨੁਕੂਲ ਹੈ।  ਕੱਲ੍ਹ ਦੇਰ ਰਾਤ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ਼ ਛਾਏ ਰਹੇ। ਮੌਸਮ ਵਿਭਾਗ ਮੁਤਾਬਕ ਅੱਜ ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ , ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 30 ਜੂਨ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਹਨ।ਪਿਛਲੇ 24 ਘੰਟਿਆਂ ਵਿੱਚ, ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 2.4 ਡਿਗਰੀ ਘੱਟ ਗਿਆ ਹੈ, ਜੋ ਹੁਣ ਆਮ ਨਾਲੋਂ 3.9 ਡਿਗਰੀ ਘੱਟ ਹੈ।

ਅੱਜ ਅਜਿਹਾ ਰਹੇਗਾ ਮੌਸਮ

  • ਪਠਾਨਕੋਟ, ਨਵਾਂ ਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ਦੇ ਜ਼ਿਆਦਾਤਰ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੇਖੀ ਜਾ ਸਕਦੀ ਹੈ।
  • ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
  • ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਰਨਾਲਾ, ਬਠਿੰਡਾ, ਮਾਨਸਾ ਤੇ ਸੰਗਰੂਰ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
  • ਇਸ ਤੋਂ ਇਲਾਵਾ ਪਠਾਨਕੋਟ, ਨਵਾਂ ਸ਼ਹਿਰ, ਹੋਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਮੋਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ ਅੱਜ ਵੱਖ-ਵੱਖ ਇਲਾਕਿਆਂ ‘ਚ ਹਨੇਰੀ, ਬਿਜ਼ਲੀ ਚਮਕਣ ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

 

Exit mobile version