Punjab

ਪੰਜਾਬ ਵਿੱਚ ਅੱਜ ਮੀਂਹ ਦੀ ਉਮੀਦ, 3 ਜ਼ਿਲ੍ਹਿਆਂ ਵਿੱਚ ਸੰਤਰੀ ਅਲਰਟ

ਮੁਹਾਲੀ :  ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਤਿੰਨ ਰਾਜਾਂ ਵਿੱਚ ਮੀਂਹ ਲਈ ਸੰਤਰੀ ਚੇਤਾਵਨੀ

ਮੌਸਮ ਵਿਭਾਗ ਅਨੁਸਾਰ, ਅੱਜ ਸੂਬੇ ਭਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 4 ਜ਼ਿਲ੍ਹੇ ਅਜਿਹੇ ਹਨ ਜਿੱਥੇ ਭਾਰੀ ਮੀਂਹ ਤੋਂ ਵੱਧ ਮੀਂਹ ਦਰਜ ਕੀਤਾ ਜਾਵੇਗਾ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਪੀਲਾ ਚੇਤਾਵਨੀ ਜਾਰੀ ਕੀਤੀ ਗਈ ਹੈ।

ਬੁੱਧਵਾਰ ਦੀ ਗੱਲ ਕਰੀਏ ਤਾਂ ਸੂਬੇ ਦੇ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤੀ ਗਈ ਹੈ।