The Khalas Tv Blog Punjab ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪੈ ਰਿਹਾ ਸਵੇਰੇ ਤੋਂ ਮੀਂਹ, 28 ਸ਼ਹਿਰਾਂ ‘ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ
Punjab

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪੈ ਰਿਹਾ ਸਵੇਰੇ ਤੋਂ ਮੀਂਹ, 28 ਸ਼ਹਿਰਾਂ ‘ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਕਾਰਨ ਫ਼ਤਿਹਗੜ੍ਹ ਸਾਹਿਬ, ਮੁਹਾਲੀ, ਪਟਿਆਲਾ, ਰੂਪਨਗਰ ਸਮਤ ਕਈ ਜ਼ਿਲ੍ਹਿਆਂ ਵਿੱਚ ਕੱਲ ਸ਼ਾਮ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਨ੍ਹਾਂ ਸ਼ਹਿਰਾਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ

ਇਸ ਤੋਂ ਪਹਿਲਾਂ ਅੱਜ ਮੌਸਮ ਵਿਭਾਗ ਵੱਲੋਂ ਪੰਜਾਬ ਦੇ 28 ਸ਼ਹਿਰਾਂ ਵਿੱਚ ਸਵੇਰੇ 8 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ। ਕਈ ਇਲਾਕਿਆਂ ‘ਚ ਮੀਂਹ ਪਿਆ ਹੈ। ਇਸ ਦੇ ਨਾਲ ਹੀ 10 ਵਜੇ ਤੱਕ ਸਮਾਣਾ, ਪਟਿਆਲਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਚੰਡੀਗੜ੍ਹ, ਖਰੜ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਲਹਿਰਾ, ਸੁਨਾਮ, ਸੰਗਰੂਰ, ਮੂਨਕ, ਪੱਤਣ, ਅਮਲੋਹ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

7 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਸੂਬੇ ਦੇ 7 ਜ਼ਿਲਿਆਂ ‘ਚ ਚੰਗੀ ਬਾਰਿਸ਼ ਹੋਈ। ਇਸ ਦੌਰਾਨ ਚੰਡੀਗੜ੍ਹ ਵਿੱਚ 2.2 ਮਿਲੀਮੀਟਰ, ਲੁਧਿਆਣਾ ਵਿੱਚ 33.0 ਮਿਲੀਮੀਟਰ, ਪਟਿਆਲਾ ਵਿੱਚ 11.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 4.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਜਲੰਧਰ ਵਿੱਚ 15.5 ਮਿਲੀਮੀਟਰ, ਰੋਪੜ ਵਿੱਚ 3.5 ਮਿਲੀਮੀਟਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 52.0 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Exit mobile version