The Khalas Tv Blog Punjab ਚੰਡੀਗੜ੍ਹ ਅਤੇ ਮੋਹਾਲੀ ਦੇ ਕਈ ਇਲਾਕਿਆਂ ‘ਚ ਪਿਆ ਮੀਂਹ
Punjab

ਚੰਡੀਗੜ੍ਹ ਅਤੇ ਮੋਹਾਲੀ ਦੇ ਕਈ ਇਲਾਕਿਆਂ ‘ਚ ਪਿਆ ਮੀਂਹ

 ਚੰਡੀਗੜ੍ਹ ਅਤੇ ਮੋਹਾਲੀ ਦੇ ਆਸ -ਪਾਸ ਇਲਾਕਿਆਂ ‘ਚ ਅੱਜ ਦੁਪਹਿਰ ਬਾਅਦ ਪਏ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਦੁਪਹਿਰ ਬਾਅਦ ਅਚਾਨਕ ਮੌਸਮ ਸੁਹਾਵਨਾ ਹੋ ਗਿਆ ਹੈ ਅਤੇ ਬੱਦਲ ਛਾ ਗਏ। ਹਾਲਾਂਕਿ ਪੰਜਾਬ ਦੇ ਹੋਰਨਾਂ ਜ਼ਿਲਿਆਂ ‘ਚ ਸੰਗਰੂਰ, ਬਰਨਾਲਾ, ਮਾਨਸਾ, ਪਟਿਆਲਾ ਵੱਲ ਮੀਂਹ ਨਹੀਂ ਪਿਆ ਪਰ ਤਾਪਮਾਨ ਚ ਗਿਰਾਵਟ ਦਿਖਾਈ ਦੇ ਰਹੀ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

 

Exit mobile version