The Khalas Tv Blog Punjab ਪੰਜਾਬ ਦੇ ਕਈ ਜਿਲ੍ਹਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ
Punjab

ਪੰਜਾਬ ਦੇ ਕਈ ਜਿਲ੍ਹਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ

ਮੁਹਾਲੀ : ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮਕੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ।

ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ। ਬੁੱਧਵਾਰ ਨੂੰ ਸੂਬੇ ਭਰ ‘ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ ‘ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ਤੱਕ ਸੀਮਤ ਰਹੇਗਾ।

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ‘ਚ ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਅਤੇ ਹਰਿਆਣਾ ‘ਚ ਨਹੀਂ ਪਹੁੰਚ ਸਕੀਆਂ ਹਨ। ਇਸ ਤੋਂ ਇਲਾਵਾ ਵੈਸਟਰਨ ਡਿਸਟਰਬੈਂਸ ਵੀ ਪੂਰੀ ਤਰ੍ਹਾਂ ਐਕਟਿਵ ਨਹੀਂ ਹੋ ਰਿਹਾ ਹੈ। ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਸੋਕੇ ਦੀ ਸਥਿਤੀ ਪੈਦਾ ਹੋ ਰਹੀ ਹੈ।

ਪੰਜਾਬ ਵਿੱਚ 1 ਜੂਨ ਤੋਂ 30 ਜੁਲਾਈ ਤੱਕ 44 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦੋਂ ਕਿ ਹਰਿਆਣਾ ਵਿੱਚ 42% ਘੱਟ, ਚੰਡੀਗੜ੍ਹ ਵਿੱਚ 57% ਘੱਟ ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 34% ਘੱਟ ਮੀਂਹ ਪਿਆ ਹੈ। ਜਿਸ ਕਾਰਨ ਇਨ੍ਹਾਂ ਸੂਬਿਆਂ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਗਿਆ ਹੈ।

 

Exit mobile version