Punjab

ਪੰਜਾਬ ‘ਚ ਬਦਲਿਆ ਮੌਸਮ, ਇਨ੍ਹਾਂ ਇਲਾਕਿਆਂ ‘ਚ ਪਿਆ ਮੀਂਹ

ਪੰਜਾਬ ਦੇ ਵਿੱਚ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਸੀ ਪਰ ਬੀਤੀ ਰਾਤ ਨੂੰ ਅਚਾਨਕ ਮੌਸਮ ਬਦਲਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲ ਗਈ ਹੈ। ਬਰਨਾਲਾ, ਬਠਿੰਡਾ, ਫਰੀਦਕੋਟ, ਲੁਧਿਆਣਾ ਅਤੇ ਮੋਗਾ ਵਿੱਚ ਮੀਂਹ ਅਤੇ ਤੇਜ ਹਵਾਵਾਂ ਚੱਲਣ ਦੀ ਸੰਭਾਵਨਾ ਸੀ ਪਰ ਉੱਥੇ ਅੱਜ ਹਲਕਾ ਮੀਂਹ ਜ਼ਰੂਰ ਪਿਆ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੱਸਿਆ ਕਿ ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਸੀ ਪਰ ਇਨ੍ਹਾਂ ਇਲਾਕਿਆਂ ਦੇ ਵਿੱਚ ਹਲਕਾ ਮੀਂਹ ਹੀ ਪਿਆ ਹੈ।

ਇਸ ਦੇ ਨਾਲ ਹੀ ਅੱਜ ਸਵੇਰੇ 4 ਵਜੇ ਤੋਂ 7 ਵਜੇ ਤੱਕ ਦਸੂਹਾ, ਗੜਦੀਵਾਲ ਹਰਿਆਣਾ ਵਿੱਚ ਭਾਰੀ ਮੀਂਹ ਪਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਮੀਹ ਪੈਣ ਨਾਲ ਝੜੀ ਲੱਗ ਗਈ।

ਇਹ ਵੀ ਪੜ੍ਹੋ  –   ਸ਼ਰਾਬ ਨੀਤੀ ‘ਚ ਗ੍ਰਿਫਤਾਰ ਵਿਅਕਤੀ ਦੀ ਮੰਗੀ ਜਾ ਰਹੀ! ਅੰਮ੍ਰਿਤਪਾਲ ਵਿਰੁੱਧ ਕਿਉਂ ਵਧਾਇਆ NSA