The Khalas Tv Blog Punjab ਪੰਜਾਬ ‘ਚ ਇੰਨ੍ਹਾਂ ਜ਼ਿਲ੍ਹਿਆਂ ‘ਚ ਪਿਆ ਮੀਂਹ! ਮੌਸਮ ਵਿਭਾਗ ਨੇ ਕੀਤਾ ਅਲਰਟ
Punjab

ਪੰਜਾਬ ‘ਚ ਇੰਨ੍ਹਾਂ ਜ਼ਿਲ੍ਹਿਆਂ ‘ਚ ਪਿਆ ਮੀਂਹ! ਮੌਸਮ ਵਿਭਾਗ ਨੇ ਕੀਤਾ ਅਲਰਟ

ਮੁਹਾਲੀ : ਪੰਜਾਬ ਵਿੱਚ ਸਵੇਰ ਤੋਂ ਲਗਾਤਾਰ ਬਾਰਿਸ਼ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਮੀਂਹ ਤੋਂ ਰਾਹਤ ਮਿਲੀ ਹੈ। ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮੇਤ ਕਈ ਜਿਲ੍ਹਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ।

ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਪੈਣ ਕਾਰਨ ਸੂਬੇ ਦੇ ਔਸਤ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਗਿਰਾਵਟ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਸੂਬੇ ‘ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

Exit mobile version