The Khalas Tv Blog India ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਪਿਆ ਮੀਂਹ, ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਅਲਰਟ
India Punjab

ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਪਿਆ ਮੀਂਹ, ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਅਲਰਟ

Rain in Chandigarh, Punjab and Haryana, snowfall alert in 7 districts of Himachal

Rain in Chandigarh, Punjab and Haryana, snowfall alert in 7 districts of Himachal

ਚੰਡੀਗੜ੍ਹ – ਮੌਸਮ ਵਿਭਾਗ ਨੇ ਪੰਜਾਬ ਸਣੇ ਕਈ ਰਾਜਾਂ ਵਿੱਚ 31 ਜਨਵਰੀ ਤੋਂ 4 ਫਰਵਰੀ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸਵੇਰੇ ਤੋਂ ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ-ਹਰਿਆਣਾ ਦੇ ਕੁਝ ਹਿੱਸਿਆਂ ਵਿਚ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਪਾਰਾ ਹੋਰ ਥੱਲੇ ਆ ਗਿਆ ਹੈ।

ਪੰਜਾਬ ਦੇ ਮੌਸਮ ਬਾਰੇ ਪੇਸ਼ੀਨਗੋਈ

ਪੰਜਾਬ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਹਰਿਆਣਾ ਦਾ ਮੌਸਮ ਬਾਰੇ ਭਵਿੱਖਬਾਣੀ

ਹਰਿਆਣਾ ‘ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦਾ ਅਸਰ ਸਵੇਰ ਤੱਕ ਦੇਖਣ ਨੂੰ ਮਿਲਿਆ। ਸੋਨੀਪਤ, ਪਾਣੀਪਤ, ਕਰਨਾਲ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ ਨਾਂਹ ਦੇ ਬਰਾਬਰ ਹੈ। ਅੱਜ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਸ਼ਾਮਲ ਹਨ।

ਹਿਮਾਚਲ ਦੇ ਮੌਸਮ ਬਾਰੇ ਜਾਣਕਾਰੀ

ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਸ਼ਾਮਲ ਹਨ। ਅਗਲੇ ਤਿੰਨ-ਚਾਰ ਦਿਨਾਂ ਵਿੱਚ ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚ ਵੀ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ।
1-2 ਫਰਵਰੀ ਨੂੰ ਸੰਘਣੀ ਧੁੰਦ ਛਾਈ ਰਹੇਗੀ, ਜਦਕਿ ਪੰਜਾਬ, ਹਰਿਆਣਾ ਅਤੇ ਹਿਮਾਚਲ ‘ਚ ਅਗਲੇ 3 ਦਿਨਾਂ ਤੱਕ ਘੱਟੋ-ਘੱਟ ਤਾਪਮਾਨ ‘ਚ 2-3 ਡਿਗਰੀ ਦਾ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 1-2 ਫਰਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਵੱਡੇ ਸ਼ਹਿਰਾਂ ਦਾ ਤਾਪਮਾਨ

  1. ਚੰਡੀਗੜ੍ਹ- ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  2. ਅੰਮ੍ਰਿਤਸਰ— ਬੱਦਲਵਾਈ ਰਹੇਗੀ। ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ।
  3. ਜਲੰਧਰ— ਬੱਦਲਵਾਈ ਰਹੇਗੀ। ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  4. ਲੁਧਿਆਣਾ— ਬੱਦਲਵਾਈ ਰਹੇਗੀ। ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 17 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  5. ਮੋਹਾਲੀ— ਬੱਦਲਵਾਈ ਰਹੇਗੀ। ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ।
  6. ਅੰਬਾਲਾ— ਇੱਥੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 15 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  7. ਗੁਰੂਗ੍ਰਾਮ— ਬੱਦਲਵਾਈ ਰਹੇਗੀ। ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  8. ਹਿਸਾਰ— ਬੱਦਲਵਾਈ ਰਹੇਗੀ। ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 11 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  9. ਕਰਨਾਲ— ਬੱਦਲਵਾਈ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  10. ਪਾਣੀਪਤ— ਬੱਦਲਵਾਈ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  11. ਰੋਹਤਕ— ਬੱਦਲਵਾਈ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 11 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  12. ਸ਼ਿਮਲਾ— ਬੱਦਲਵਾਈ ਰਹੇਗੀ। ਮੀਂਹ ਅਤੇ ਬਰਫਬਾਰੀ ਦੀ ਵੀ ਸੰਭਾਵਨਾ ਹੈ। ਤਾਪਮਾਨ 0.0 ਤੋਂ 10 ਡਿਗਰੀ ਦੇ ਵਿਚਕਾਰ ਰਹੇਗਾ।
  13. ਧਰਮਸ਼ਾਲਾ— ਬੱਦਲਵਾਈ ਰਹੇਗੀ। ਮੀਂਹ ਅਤੇ ਬਰਫਬਾਰੀ ਦੀ ਵੀ ਸੰਭਾਵਨਾ ਹੈ। ਦਿਨ ਦਾ ਤਾਪਮਾਨ 3 ਤੋਂ 16 ਡਿਗਰੀ ਦੇ ਆਸਪਾਸ ਰਹੇਗਾ।
Exit mobile version