Punjab

ਪੰਜਾਬ ‘ਚ ਪਏ ਮੀਂਹ ਨੇ ਵਧਾਈ ਠੰਡ, ਅੱਜ ਨੌਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਕੱਲ੍ਹ ਦੇਰ ਰਾਤ ਚੰਡੀਗੜ੍ਹ, ਫ਼ਤਿਹਗੜ੍ਹ ਸਾਹਿਬ, ਮੁਹਾਲੀ, ਪੁਟਿਆਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ  ਵਿੱਚ ਹਲਕਾ ਤੇ ਭਾਰੀ ਮੀਂਹ ਪਿਆ ਅਤੇ ਠੰਡੀਆਂ ਹਵਾਵਾਂ ਚੱਲੀਆਂ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਅੱਜ ਵੀ ਮੌਸਮ ਵਿਭਾਗ ਨੇ ਅੱਜ ਨੌਂ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਦੂਰ-ਦੁਰਾਡੇ ਇਲਾਕਿਆਂ ਵਿੱਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਕੁਝ ਥਾਵਾਂ ‘ਤੇ ਹਲਕੇ ਮੀਂਹ ਦੀ ਸੰਭਾਵਨਾ ਹੈ। ਅੱਜ ਤੋਂ ਤਿੰਨ ਦਿਨਾਂ ਤੱਕ ਰਾਤ ਦਾ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਘੱਟ ਜਾਵੇਗਾ।

ਪਿਛਲੇ 24 ਘੰਟਿਆਂ ਦੌਰਾਨ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਘਟਿਆ ਹੈ, ਜੋ ਆਮ ਵਾਂਗ ਹੋ ਗਿਆ ਹੈ। ਚੰਡੀਗੜ੍ਹ ਵਿੱਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਪਰਾਲੀ ਸਾੜਨ ਦੇ 321 ਨਵੇਂ ਮਾਮਲੇ ਸਾਹਮਣੇ ਆਏ ਹਨ। ਖੰਨਾ ਦੀ ਹਵਾ ਸਭ ਤੋਂ ਵੱਧ ਪ੍ਰਦੂਸ਼ਿਤ ਹੈ, ਜਿਸਦਾ AQI 223 ਹੈ।