Punjab

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ

ਮੁਹਾਲੀ : ਮੌਨਸੂਨ ਆਮ ਨਾਲੋਂ ਇਕ ਹਫ਼ਤਾ ਪਹਿਲਾਂ ਪੂਰੇ ਦੇਸ਼ ਵਿਚ ਪਹੁੰਚ ਗਈ ਹੈ ਜਿਸ ਕਰਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਣੇ ਦੇਸ਼ ਦੇ ਕਈ ਇਲਾਕਿਆਂ ਵਿਚ ਜਮ ਕੇ ਮੀਂਹ ਪੈ ਰਿਹਾ ਹੈ। ਜਿੱਥੇ ਇੱਕ ਪਾਸੇ ਮੀਂਹ ਪੈਣ ਕਾਰਨ ਲੋਕਾਂ ਨੂੰ ਰੋਹਤ ਮਿਲੀ ਹੈ ਉੱਥੇ ਪੰਜਾਬ , ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਪਰੇਸ਼ਾਨੀ ਹੋ ਰਹੀ ਹੈ। ਇਥੇ ਹੀ ਨੌਕਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ ਅੱਜ  ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਜਾਣਕਾਰੀ ਅਨੁਸਾਰ, ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ, ਗਰਜ-ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ 4 ਜੁਲਾਈ ਤੱਕ ਪੰਜਾਬ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਮੋਗਾ ਲਈ ਅੱਜ ਭਾਰੀ ਮੀਂਹ ਦਾ ਪੀਲਾ ਅਤੇ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।

  • ਇਸੇ ਤਰ੍ਹਾਂ, 1 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਭਾਰੀ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
  • ਉਸੇ ਦਿਨ, 2 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਵਿੱਚ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦੇ ਨਾਲ ਹੀ 3 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
  • ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ, 4 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਬਠਿੰਡਾ, ਮਾਨਸਾ, ਮੋਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ ਵਿੱਚ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਵਿਭਾਗ ਨੇ ਭਾਰੀ ਮੀਂਹ ਦੌਰਾਨ ਜ਼ਰੂਰੀ ਕੰਮ ਤੋਂ ਇਲਾਵਾ ਘਰ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ।