ਚੰਡੀਗੜ : ਮੌਸਮ ਵਿਭਾਗ ਨੇ ਗੜੇਮਾਰੀ, ਮੀਂਹ ਅਤੇ ਬਿਜਲੀ ਡਿੱਗਣ ਦੀ ਪੇਸ਼ੀਨਗੋਈ ਜਾਰੀ ਕੀਤੀ ਹੈ। ਇੰਨਾ ਹੀ ਨਹੀਂ ਤੇਜ਼ ਹਵਾਵਾਂ ਚੱਲਣ ਬਾਰੇ ਵੀ ਚਿਤਾਵਨੀ ਜਾਰੀ ਕੀਤੀ। ਵਿਭਾਗ ਮੁਤਾਬਕ ਇੱਕ ਤਾਜ਼ਾ ਪੱਛਮੀ ਗੜਬੜੀ 17 ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸਦੇ ਪ੍ਰਭਾਵ ਅਧੀਨ ਪੰਜਾਬ ਵਿੱਚ 18 ਫਰਵਰੀ ਨੂੰ ਵੱਖ-ਵੱਖ ਥਾਵਾਂ , 19 ਨੂੰ ਕਈ ਥਾਵਾਂ ; 20 ਤਰੀਕ ਨੂੰ ਕੁਝ ਥਾਵਾਂ ਅਤੇ 21 ਫਰਵਰੀ ਨੂੰ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।
19 ਫਰਵਰੀ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ‘ਤੇ ਗੜੇ ਪੈਣ ਦੀ ਸੰਭਾਵਨਾ ਹੈ। 19 ਫਰਵਰੀ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ 40-50kmph ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਗਰਜ਼-ਤੂਫ਼ਾਨ/ਬਿਜਲੀ ਡਿੱਗਣ ਬਾਰੇ ਦੱਸਿਆ ਗਿਆ ਹੈ।
ਹਰਿਆਣਾ ਅਤੇ ਚੰਡੀਗੜ੍ਹ ਵਿੱਚ 19 ਅਤੇ 20 ਤਰੀਕ ਨੂੰ ਕੁਝ ਥਾਵਾਂ ਅਤੇ 21 ਫਰਵਰੀ 2024 ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। 18 ਤਰੀਕ ਨੂੰ ਵੱਖ-ਵੱਖ ਥਾਵਾਂ ‘ਤੇ ਗਰਜ਼-ਤੂਫ਼ਾਨ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਤਾਪਮਾਨ ਦੀ ਗੱਲ ਕਰੀਏ ਤਾਂ ਅਗਲੇ 2 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਇਸ ਤੋਂ ਬਾਅਦ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।