The Khalas Tv Blog Punjab ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਚੱਲਣ ਦੀ ਸੰਭਵਨਾ
Punjab

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਚੱਲਣ ਦੀ ਸੰਭਵਨਾ

ਇਨ੍ਹੀਂ ਦਿਨੀਂ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਹੋ ਗਈ ਹੈ। cਹੈ, ਯਾਨੀ ਗਰਮੀ ਅਜੇ ਵੀ ਉਹੀ ਬਣੀ ਹੋਈ ਹੈ।

ਇਸਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਮਾਨਸਾ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਰੂਪਨਗਰ, ਮੋਗਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਭਵਿੱਖਬਾਣੀ ਕੀਤੀ ਹੈ।

ਹੁਣ ਪੰਜਾਬ ਵਿੱਚ ਮਾਨਸੂਨ ਹੌਲੀ-ਹੌਲੀ ਹੌਲੀ ਹੁੰਦਾ ਜਾ ਰਿਹਾ ਹੈ। ਅਗਲੇ ਇੱਕ ਹਫ਼ਤੇ ਵਿੱਚ, ਮੌਸਮ ਵਿਭਾਗ ਨੇ ਸਿਰਫ 16 ਜੁਲਾਈ ਨੂੰ ਮੀਂਹ ਸਬੰਧੀ ਪੀਲਾ ਚੇਤਾਵਨੀ ਜਾਰੀ ਕੀਤੀ ਹੈ। ਪਰ ਇਹ ਚੇਤਾਵਨੀ ਵੀ ਸੂਬੇ ਦੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਹੈ। ਜਦੋਂ ਕਿ 16 ਜੁਲਾਈ ਅਤੇ ਹੋਰ ਦਿਨਾਂ ਨੂੰ ਸੂਬੇ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਮੌਸਮ ਵਿਭਾਗ ਮੀਂਹ ਸਬੰਧੀ ਫਲੈਸ਼ ਚੇਤਾਵਨੀ ਜਾਰੀ ਕਰੇਗਾ।

Exit mobile version