Punjab

ਅੱਜ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਚੇਤਾਵਨੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਇਲਾਕਿਆਂ ਵਿਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਰਾਜਪੁਰਾ, ਪਟਿਆਲਾ, ਡੇਰਾਬੱਸੀ, ਮੋਹਾਲੀ, ਬੱਸੀ ਪਠਾਣਾ, ਚੰਡੀਗੜ੍ਹ, ਖਰੜ, ਚਮਕੌਰ ਸਾਹਿਬ, ਰੂਪ ਨਗਰ, ਬਲਾਚੌਰ, ਆਨੰਦਪੁਰ ਸਾਹਿਬ, ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

10 ਅਤੇ 11 ਅਗਸਤ ਨੂੰ ਲਗਾਤਾਰ ਦੋ ਦਿਨ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਦਾ ਤਾਪਮਾਨ 1.5 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜਿਸ ਕਾਰਨ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।

ਅੱਜ ਇਨ੍ਹਾਂ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ

ਅੱਜ ਪਠਾਨਕਰੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼, 50 ਤੋਂ 75 ਫ਼ੀਸਦੀ ਬਾਰਿਸ਼ ਦੀ ਸ਼ੰਭਾਵਨਾ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਦੇ ਇਲਾਕਿਆਂ ‘ਚ ਹਲਕੀ ਤੋਂ ਮੱਧਮ, 25 ਤੋਂ 50 ਫ਼ੀਸਦੀ ਤੱਕ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ‘ਚ ਹਲਕੀ ਤੋਂ ਮੱਧਮ ਬਾਰਿਸ਼, 25 ਫ਼ੀਸਦੀ ਤੱਕ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ‘ਚ ਅਜਿਹਾ ਰਹੇਗਾ ਮੌਸਮ

7 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ 25 ਤੋਂ 50 ਫ਼ੀਸਦੀ ਬਾਰਿਸ਼ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਮੁਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਹੋਰ ਕੁੱਝ ਇਲਾਕਿਆਂ ‘ਚ 25 ਫ਼ੀਸਦੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।

8 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਦੇ ਜ਼ਿਆਦਾਤਰ ਇਲਾਕਿਆਂ ‘ਚ 50 ਤੋਂ 75 ਫ਼ੀਸਦੀ ਤੱਕ ਬਾਰਿਸ਼ ਦੀ ਸੰਭਾਵਨਾ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਮੁਹਾਲੀ ਤੇ ਪਟਿਆਲਾ ਦੇ ਕੁੱਝ ਇਲਾਕਿਆਂ ‘ਚ 25 ਤੋਂ 50 ਫ਼ੀਸਦੀ ਤੱਕ ਬਾਰਿਸ਼ ਦੀ ਸੰਭਾਵਨਾ ਹੈ।

9 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਜ਼ਿਆਦਾਤਰ ਇਲਾਕਿਆਂ ‘ਚ 100 ਫ਼ੀਸਦੀ ਤੱਕ ਬਾਰਿਸ਼ ਦੀ ਸੰਭਾਵਨਾ ਹੈ। ਗੁਰਦਾਸਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ‘ਚ 50 ਤੋਂ 75 ਫ਼ੀਸਦੀ ਬਾਰਿਸ਼ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਲੁਧਿਆਣਾ, ਸੰਗਰੂਰ ਦੇ ਕੁੱਝ ਇਲਾਕਿਆਂ ‘ਚ 25 ਤੋਂ 50 ਫ਼ੀਸਦੀ ਬਾਰਿਸ਼ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ‘ਚ 25 ਫ਼ੀਸਦੀ ਤੱਕ ਬਾਰਿਸ਼ ਦੀ ਸੰਭਾਵਨਾ ਹੈ।

ਅੱਜ ਸ਼ਾਮ 5 ਵਜੇ ਪੌਂਗ ਡੈਮ ਤੋਂ ਪਾਣੀ ਛੱਡਿਆ ਜਾਵੇਗਾ। ਬੋਰਡ ਵੱਲੋਂ ਫਲੱਡ ਗੇਟ ਖੋਲ੍ਹੇ ਜਾਣਗੇ। ਪੌਂਗ ਡੈਮ ਦੇ ਕੈਚਮੈਂਟ ਖੇਤਰ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਡੈਮ ਵਿੱਚ ਪਾਣੀ ਦਾ ਪੱਧਰ 1369.44 ਫੁੱਟ ਦਰਜ ਕੀਤਾ ਗਿਆ ਹੈ।