India Punjab

ਪੰਜਾਬ ਵਿੱਚ ਬਾਰਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚਿਤਾਵਨੀ, ਜਾਣੋ

Regarding Rainfall/Thunderstorm activity over Punjab, Haryana and Chandigarh during 18th February to 22 nd February 2024.

ਚੰਡੀਗੜ੍ਹ : ਪੰਜਾਬ ਵਿੱਚ 18 ਫਰਵਰੀ ਤੋਂ ਲੈ ਕੇ 22 ਫਰਵਰੀ ਤੱਕ ਵੱਖ-ਵੱਖ ਥਾਵਾਂ ਉੱਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ। ਇੰਨਾ ਹੀ ਨਹੀਂ 19 ਤੋਂ 20 ਫਰਵਰੀ ਨੂੰ ਗੜੇਮਾਰੀ ਹੋਣ ਬਾਰੇ ਚਿਤਾਵਨੀ ਜਾਰੀ ਕੀਤੀ ਗਈ ਹੈ।

ਚੰਡੀਗੜ੍ਹ ਮੌਸਮ ਵਿਭਾਗ ਨੇ ਮੌਸਮ ਦੀ ਤਾਜ਼ਾ ਜਾਣਕਾਰੀ ਸਾਂਝਾ ਕਰਦਿਆ ਦੱਸਿਆ ਹੈ ਕਿ ਇੱਕ ਤਾਜ਼ਾ ਪੱਛਮੀ ਗੜਬੜੀ 17 ਫਰਵਰੀ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸਦੇ ਪ੍ਰਭਾਵ ਅਧੀਨ-ਪੰਜਾਬ ਵਿੱਚ 18 ਨੂੰ ਵੱਖ-ਵੱਖ ਥਾਵਾਂ, 19 ਨੂੰ ਕਈ ਥਾਵਾਂ; 20 ਅਤੇ 21 ਨੂੰ ਕੁਝ ਥਾਵਾਂ ਅਤੇ 22 ਫਰਵਰੀ ਨੂੰ ਅਲੱਗ-ਥਲੱਗ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ 19 ਅਤੇ 20 ਫਰਵਰੀ ਨੂੰ ਵੱਖ-ਵੱਖ ਥਾਵਾਂ ‘ਤੇ ਗੜੇ ਪੈਣ ਦੀ ਵੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਮੁਤਾਬਕ ਹਰਿਆਣਾ ਅਤੇ ਚੰਡੀਗੜ੍ਹ ਵਿੱਚ 19 ਨੂੰ ਕਈ ਥਾਵਾਂ, 2 0 ਅਤੇ 21 ਨੂੰ ਕੁਝ ਥਾਵਾਂ ਅਤੇ 22 ਫਰਵਰੀ 2024 ਨੂੰ ਅਲੱਗ-ਥਲੱਗ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।

ਤੇਜ਼ ਹਵਾਵਾਂ ਚੱਲਣਗੀਆਂ

ਪੰਜਾਬ ਵਿੱਚ 18 ਤਰੀਕ ਨੂੰ ਵੱਖ-ਵੱਖ ਥਾਵਾਂ ‘ਤੇ ਗਰਜ਼-ਤੂਫ਼ਾਨ/ਬਿਜਲੀ ਦੇ ਨਾਲ 30-40kmph ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ਼ਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ 19 ਅਤੇ 20 ਫਰਵਰੀ ਨੂੰ ਗਰਜ ਚਮਕ ਦੇ ਨਾਲ 40-50kmph ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ਼ਣ ਬਾਰੇ ਦੱਸਿਆ ਗਿਆ ਹੈ। ਇਸਦੇ ਨਾਲ ਹੀ 21 ਫਰਵਰੀ ਨੂੰ ਵੀ ਗਰਜ ਚਮਕ ਨਾਲ 30-40kmph ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਤਾਪਮਾਨ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ ਅਤੇ ਇਸ ਤੋਂ ਬਾਅਦ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।

ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਬਰਫ਼ਬਾਰੀ ਦੀ ਚਿਤਾਵਨੀ

ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ 19 ਅਤੇ 20 ਫਰਵਰੀ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਸ਼/ ਬਰਫ਼ਬਾਰੀ( 115.6 ਤੋਂ 204.4 ਐਮ ਐਮ) ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਲਦਾਖ ਵਿੱਚ ਵੀ 19 ਅਤੇ 20 ਫਰਵਰੀ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਸ਼/ ਬਰਫ਼ਬਾਰੀ( 115.6 ਤੋਂ 204.4 ਐਮ ਐਮ) ਹੋਣ ਦੀ ਸੰਭਾਵਨਾ ਹੈ। ਉੱਤਰ ਪੱਛਮੀ ਭਾਰਤ ਦੇ ਨਾਲ ਲੱਗਦੇ ਮੈਦਾਨੀ ਖੇਤਰਾਂ ਵਿੱਚ 19 ਤੋਂ 22 ਫਰਵਰੀ 2024 ਦੌਰਾਨ ਬਾਰਸ਼ ਦੱਸੀ ਗਈ ਹੈ।