The Khalas Tv Blog India ਮੌਸਮ ਵਿਭਾਗ ਦੀ ਚੇਤਾਵਨੀ-ਇਨ੍ਹਾਂ ਸੂਬਿਆਂ ਵਿਚ ਪੈ ਸਕਦਾ ਹੈ ਮੀਂਹ
India

ਮੌਸਮ ਵਿਭਾਗ ਦੀ ਚੇਤਾਵਨੀ-ਇਨ੍ਹਾਂ ਸੂਬਿਆਂ ਵਿਚ ਪੈ ਸਕਦਾ ਹੈ ਮੀਂਹ

ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਠੰਡ ਦੇ ਇਹ ਸ਼ੁਰੂਆਤੀ ਦਿਨ ਹਨ ਤੇ ਤਕਰੀਬਨ ਦੇਸ਼ ਦੇ ਸਾਰੇ ਹਿੱਸਿਆਂ ਵਿਚ ਇਹ ਜੋਰ ਫੜ ਰਹੀ ਹੈ। ਕਿਤੇ ਕਿਤੇ ਹਲਕੀ ਧੁੰਦ ਵੀ ਪੈ ਰਹੀ ਹੈ। ਮੈਦਾਨੀ ਇਲਾਕਿਆਂ ਵਿਚ ਠੰਡ ਦਾ ਪੂਰਾ ਅਸਰ ਹੈ। ਹੁਣ ਮੌਸਮ ਵਿਭਾਗ ਨੇ ਦੱਖਣੀ ਰਾਜਾਂ ਵਿੱਚ ਮੀਂਹ ਪੈਣ ਦੇ ਆਸਾਰ ਜਤਾਏ ਹਨ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣੀ ਅੰਡੇਮਾਨ ਸਾਗਰ ‘ਚ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ 30 ਨਵੰਬਰ ਤੋਂ ਤਾਮਿਲਨਾਡੂ ‘ਚ ਬਾਰਿਸ਼ ‘ਚ ਕਮੀ ਆ ਸਕਦੀ ਹੈ, ਪਰ ਉਦੋਂ ਤੱਕ ਤਾਮਿਲਨਾਡੂ ਸਮੇਤ ਹੋਰ ਦੱਖਣੀ ਰਾਜਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਮਾਹੇ, ਲਕਸ਼ਦੀਪ, ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ ਅਤੇ ਰਾਇਲਸੀਮਾ ਖੇਤਰ ਵਿੱਚ ਅਗਲੇ 3 ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ।ਇਸ ਤੋਂ ਬਾਅਦ ਉੱਥੇ ਬਾਰਿਸ਼ ਘਟੇਗੀ। ਇਸੇ ਤਰ੍ਹਾਂ 29 ਨਵੰਬਰ ਤੱਕ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ 28 ਨਵੰਬਰ ਨੂੰ ਦੱਖਣੀ ਤੱਟੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਕੇਰਲ ਅਤੇ ਮਹੇ ‘ਚ 28 ਅਤੇ 29 ਨਵੰਬਰ ਨੂੰ ਵੀ ਭਾਰੀ ਬਾਰਿਸ਼ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਦੂਜੇ ਪਾਸੇ ਕਸ਼ਮੀਰ ‘ਚ ਜ਼ਿਆਦਾਤਰ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ‘ਚ ਸੁਧਾਰ ਹੋਇਆ ਹੈ ਅਤੇ ਸ਼੍ਰੀਨਗਰ ‘ਚ ਤਾਪਮਾਨ ਜਮ੍ਹਾ ਅੰਕ ਤੋਂ ਉਪਰ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ ਹੈ। ਦੱਖਣੀ ਕਸ਼ਮੀਰ ਦੇ ਕੋਕੇਰਨਾਗ ਨੂੰ ਛੱਡ ਕੇ ਬਾਕੀ ਘਾਟੀ ਵਿੱਚ ਰਾਤ ਦੇ ਤਾਪਮਾਨ ਵਿੱਚ ਸੁਧਾਰ ਹੋਇਆ ਹੈ।ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Exit mobile version