ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ, ਜੋ ਇੱਕ ਹਫ਼ਤੇ ਤੋਂ ਭਿਆਨਕ ਗਰਮੀ ਅਤੇ ਹੀਟਵੇਵ ਦਾ ਸਾਹਮਣਾ ਕਰ ਰਹੇ ਹਨ। ਅੱਜ ਸਵੇਰ ਤੋਂ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕਾ ਅਤੇ ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਿੰਡਾਂ ਵਿਚ ਬਰਸਾਤ ਪੈਣ ਕਾਰਨ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕ ਪਰਤ ਆਈ ਹੈ ਅਤੇ ਇਲਾਕੇ ਦੇ ਲੋਕ ਜੀਵ ਜੰਤੂ ਪੰਛੀ ਸਭ ਰਾਹਤ ਮਹਿਸੂਸ ਕਰ ਰਹੇ ਹਨ।
ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਬੂੰਦਾਬਾਂਦੀ ਹੋ ਰਹੀ ਹੈ ਅਤੇ ਹਵਾਵਾਂ ਚੱਲ ਰਹੀਆਂ ਹਨ। ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ, ਸੂਬੇ ਵਿੱਚ ਤਾਪਮਾਨ 0.7 ਡਿਗਰੀ ਸੈਲਸੀਅਸ ਘਟ ਗਿਆ ਹੈ। ਇਸ ਦੇ ਬਾਵਜੂਦ, ਇਹ ਅਜੇ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 42.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ 24 ਘੰਟਿਆਂ ਲਈ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ, ਸੂਬੇ ਵਿੱਚ ਹੌਲੀ-ਹੌਲੀ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ।
ਸੱਤ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਹਵਾ ਦਾ ਚੱਕਰਵਾਤੀ ਗੇੜ ਹੁਣ ਪੱਛਮੀ ਰਾਜਸਥਾਨ ਅਤੇ ਨਾਲ ਲੱਗਦੇ ਪਾਕਿਸਤਾਨ ਉੱਤੇ ਸਥਿਤ ਹੈ। ਇਸ ਦੇ ਨਾਲ ਹੀ, ਪੱਛਮੀ ਗੜਬੜ ਵੀ ਸਰਗਰਮ ਹੈ। ਅਜਿਹੀ ਸਥਿਤੀ ਵਿੱਚ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਜ਼ਿਲ੍ਹਿਆਂ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ, ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਮੀ ਦੀ ਲਹਿਰ ਅਤੇ ਗਰਮ ਰਾਤਾਂ ਹੋਣ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ/ਬਿਜਲੀ/ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਸਮਾਣਾ ਅਤੇ ਆਸ ਪਾਸ ਦਾ ਇਲਾਕੇ ਵਿਚ ਹਾੜ ਦੀ ਸੰਗਰਾਂਦ ਦੇ ਦਿਨ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਦੇ ਨਾਲ ਤੇਜ਼ ਹਨ੍ਹੇਰੀ ਵੀ ਆਈ ਜੋ ਘੱਟ ਹੁੰਦੀ ਜਾ ਰਹੀ ਹੈ। ਮੀਂਹ ਨਾਲ ਸਾਉਣੀ ਦੀਆਂ ਫ਼ਸਲਾਂ ਨੂੰ ਲਾਭ ਹੋਵੇਗਾ। ਮੀਂਹ ਨਾਲ ਇਕਦਮ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ। ਮੀਂਹ ਸਵੇਰੇ 5.40 ਤੇ ਸ਼ੁਰੂ ਹੋਇਆ, ਜੋ ਜਾਰੀ ਹੈ।