The Khalas Tv Blog Punjab ਪੰਜਾਬ ‘ਚ ਪੈ ਰਹੇ ਮੀਂਹ ਵਧਾਈ ਠੰਢ, ਕੱਲ੍ਹ ਸਵੇਰ ਤੋਂ ਕਈ ਇਲਾਕਿਆਂ ਵਿਚ ਪੈ ਰਿਹੈ ਮੀਂਹ
Punjab

ਪੰਜਾਬ ‘ਚ ਪੈ ਰਹੇ ਮੀਂਹ ਵਧਾਈ ਠੰਢ, ਕੱਲ੍ਹ ਸਵੇਰ ਤੋਂ ਕਈ ਇਲਾਕਿਆਂ ਵਿਚ ਪੈ ਰਿਹੈ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਠੰਡ ਵਧਾ ਦਿੱਤੀ ਹੈ। ਅੱਜ ਸਵੇਰ ਤੋਂ ਹੀ ਪਟਿਆਲਾ ਮੁਹਾਲੀ, ਚਾਡੀਗੜ੍ਹ, ਰੋਪੜ, ਲੁਧਿਆਣਾ ਸਮੇਤ ਕਈ ਜਿਲ਼ਿਆਂ ਵਿੱਚ ਹਲਕਾ ਹਲਕਾ-ਭਾਰੀ ਮੀਂਹ ਪਾ ਰਿਹਾ ਹੈ। ਇਸ ਮੀਂਹ ਦੇ ਪੈਣ ਨਾਲ ਨੌਕਰੀ ਪੇਸ਼ਾ ਮੁਲਾਜ਼ਮਾਂ ਨੂੰ ਮੁਸੀਬਤ ਦਾ ਸਾਹਮਣਾ ਪੈ ਰਿਹਾ ਹੈ।

ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ ਪੰਜਾਬ-ਚੰਡੀਗੜ੍ਹ ਵਿੱਚ ਹੋਈ ਬਾਰਿਸ਼ ਤੋਂ ਬਾਅਦ ਔਸਤ ਤਾਪਮਾਨ ਵਿੱਚ 7.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ। ਮੀਂਹ ਤੋਂ ਬਾਅਦ ਹੁਣ ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਵਿਜ਼ੀਬਿਲਟੀ 100 ਮੀਟਰ ਤੱਕ ਘੱਟ ਸਕਦੀ ਹੈ।

ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਮਲੇਰਕੋਟਲਾ, ਸੰਗਰੂਰ ਅਤੇ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਵਿੱਚ 8.8 ਮਿਲੀਮੀਟਰ ਮੀਂਹ ਪਿਆ

ਚੰਡੀਗੜ੍ਹ, ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 8.8 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਬਰਨਾਲਾ ‘ਚ 19 ਮਿਲੀਮੀਟਰ, ਅੰਮ੍ਰਿਤਸਰ ‘ਚ 10 ਮਿਲੀਮੀਟਰ, ਲੁਧਿਆਣਾ ‘ਚ 1.4, ਪਟਿਆਲਾ ‘ਚ 5, ਪਠਾਨਕੋਟ ‘ਚ 4, ਬਠਿੰਡਾ ‘ਚ 12, ਮੋਗਾ ‘ਚ 10.5 ਅਤੇ ਮੋਹਾਲੀ ‘ਚ 7.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ‘ਚ ਪੱਛਮੀ ਗੜਬੜੀ ਅਜੇ ਵੀ ਸਰਗਰਮ ਹੈ। ਹੁਣ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਪਰ, ਪਹਾੜਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਜਿਸ ਤੋਂ ਬਾਅਦ ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ ਵੀ ਤਾਪਮਾਨ ‘ਚ ਗਿਰਾਵਟ ਆਵੇਗੀ। ਐਤਵਾਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

Exit mobile version