Punjab

ਕਿਸਨੇ ਉਠਾਈ ਪੰਜਾਬ ਦੇ ਨਵੇਂ CM ਦੇ ਅਸਤੀਫ਼ੇ ਦੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਸਤੀਫ਼ਾ ਮੰਗਿਆ ਹੈ। ਰੇਖਾ ਸ਼ਰਮਾ ਨੇ ਚੰਨੀ ਖਿਲਾਫ਼ ‘ਮੀ-ਟੂ’ ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਅਸਤੀਫ਼ੇਂ ਦੀ ਮੰਗ ਕੀਤੀ ਹੈ। ਰੇਖਾ ਸ਼ਰਮਾ ਨੇ ਕਿਹਾ, ‘‘ਇੱਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਗਾਇਆ ਜਾਣਾ ਸ਼ਰਮਨਾਕ ਤੇ ਕਾਫੀ ਇਤਰਾਜ਼ਯੋਗ ਹੈ। ਅਸੀਂ ਨਹੀਂ ਚਾਹੁੰਦੇ ਕਿ ਫਿਰ ਤੋਂ ਕਿਸੇ ਔਰਤ ਨੂੰ ਉਹੀ ਸਭ ਕੁੱਝ ਸਹਿਣ ਕਰਨਾ ਪਵੇ ਅਤੇ ਉਹੀ ਪ੍ਰੇਸ਼ਾਨੀ ਝੱਲਣੀ ਪਵੇ ਜੋ ਕਿ ਪਹਿਲਾਂ ਇੱਕ ਆਈਏਐੱਸ ਅਧਿਕਾਰੀ ਨੇ ਝੱਲੀ ਸੀ।’’ ਉਨ੍ਹਾਂ ਕਿਹਾ ਕਿ ਚੰਨੀ ਨੂੰ ਉਨ੍ਹਾਂ ਦੋਸ਼ਾਂ ਪ੍ਰਤੀ ਜਵਾਬਦੇਹ ਹੁੰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਦਰਅਸਲ, ਚੰਨੀ ਵੱਲੋਂ ਇੱਕ ਔਰਤ IAS ਨੂੰ ਇਤਰਾਜ਼ਯੋਗ ਫੋਨ ਸੰਦੇਸ਼ ਭੇਜਣ ਦਾ ਮਾਮਲਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਚੁੱਕਿਆ ਸੀ, ਹਾਲਾਂਕਿ ਉਹ ਮਹਿਲਾ IAS ਖ਼ੁਦ ਅੱਗੇ ਨਹੀਂ ਆਈ।