ਬਿਉਰੋ ਰਿਪੋਰਟ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਰਾਜ ਲਾਲੀ ਗਿੱਲ (Raj Lali Gill) ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਤ ਕੀਤੀ ਹੈ। ਦੱਸ ਦੇਈਏ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (Rajiv Gandhi National University of Law) ਦੇ ਕਈ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਗਲਤ ਹੋਇਆ ਹੈ, ਉਸ ਦਾ ਜਵਾਬ ਮੰਗਿਆ ਜਾਵੇਗਾ ਕਿਉਂਕਿ ਇਹ ਮਸਲਾ ਕਾਫੀ ਸੰਵੇਦਨਸ਼ੀਲ ਹੈ। ਚੇਅਰਪਰਸ਼ਨ ਵੱਲੋਂ ਇਸ ਮੌਕੇ ਵਾਈਸ ਚਾਂਸਰਲ ਅਤੇ ਮਹਿਲਾ ਫੈਕਲਟੀ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਕਿਸੇ ਵੀ ਕੀਮਤ ‘ਤੇ ਖਰਾਬ ਨਹੀਂ ਹੋਣੀ ਚਾਹੀਦੀ ਅਤੇ ਇਸ ਮਸਲੇ ਦੇ ਹੱਲ ਲਈ ਇਕ ਕਮੇਟੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨਾਲ ਕੋਈ ਵੀ ਧੱਕਾ ਨਹੀਂ ਹੋਣਗੇ ਦੇਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਇਕ ਬੇਟੀ ਦੀ ਮਾਂ ਹਨ ਅਤੇ ਵਿਦਿਆਰਥੀਆਂ ਦੇ ਦਰਦ ਨੂੰ ਚੰਗੀ ਤਰ੍ਹਾਂ ਨਾਲ ਜਾਣਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਮੱਸਿਆ ਦਾ ਹਰ ਹੱਲ ਕੀਤਾ ਜਾਵੇਗਾ। ਵਿਦਿਆਰਥੀ ਆਪਣੇ ਨੁਮਾਇੰਦੇ ਚੁਣਨ ਅਤੇ ਆਪਣੀ ਪਸੰਦ ਦੇ ਫੈਕਲਟੀ ਮੈਂਬਰ ਵੀ ਇਸ ਕਮੇਟੀ ਵਿਚ ਸ਼ਾਮਲ ਕਰਨ ਅਤੇ ਜੇਕਰ ਉਹ ਚਾਹੁਣ ਤਾਂ ਪ੍ਰਾਸ਼ਾਸਨ ਵਿੱਚੋਂ ਵੀ ਨੁਮਾਇੰਦਾ ਲੈਣ। ਵਿਦਿਆਰਥੀਆਂ ਨੇ ਉਨ੍ਹਾਂ ਦੀ ਵੀ ਲੋੜ ਮਹਿਸੂਸ ਕੀਤੀ ਹੈ ਤਾਂ ਇਸ ਲਈ ਉਹ ਵੀ ਵਿਦਿਆਰਥੀਆਂ ਦੇ ਨਾਲ ਖੜ੍ਹਨਗੇ ਕਿਉਂਕਿ ਵਿਦਿਆਰਥਣਾਂ ਦੀ ਸੁਰੱਖਿਆ ਕਰਨੀ ਉਨ੍ਹਾਂ ਦਾ ਫਰਜ ਹੈ।
ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਵਿਦਿਆਰਥੀਆਂ ਦੀਆਂ ਵੀ ਗੱਲਾਂ ਸੁਣੀਆਂ ਅਤੇ ਵਾਈਸ ਚਾਂਸਲਰ ਨਾਲ ਵੀ ਗੱਲ ਕੀਤੀ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਹ ਮਸਲਾ ਜਲਦੀ ਹੱਲ ਹੋ ਜਾਵੇਗਾ। ਉਹ ਖੁਦ ਆਪ ਪਿਛਲੇ ਦੋ ਦਿਨਾਂ ਤੋਂ ਜ਼ਿਲ੍ਹਾਂ ਪ੍ਰਸ਼ਾਸਨ ਜੇ ਨਾਲ ਸੰਪਰਕ ਵਿਚ ਹਨ।
ਇਹ ਵੀ ਪੜ੍ਹੋ – ਰਾਹੁਲ ਗਾਂਧੀ ਦੀ ਚਿਤਾਵਨੀ! ‘ਪ੍ਰਧਾਨ ਮੰਤਰੀ ਨੇ ਜੇਕਰ ਇਹ ਕੰਮ ਕੀਤਾ ਤਾਂ ਮੁੜ ਤੋਂ ਮੁਆਫ਼ੀ ਮੰਗਣੀ ਪਏਗੀ!