India International Punjab

ਰਾਜ ਸਿੰਘ ਬਦੇਸ਼ਾ ਅਮਰੀਕਾ ’ਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣੇ, ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਨੇ ਦਿੱਤੀ ਵਧਾਈ

ਅੰਮ੍ਰਿਤਸਰ : ਅਮਰੀਕਾ ਵਿਚ ਫਰਿਜ਼ਨੋ ਦੇ ਕਾਉਂਟੀ ਅਸਿਸਟੈਂਟ ਸਿਟੀ ਅਟਾਰਨੀ ਰਾਜ ਸਿੰਘ ਬਦੇਸ਼ਾ ਅਮਰੀਕਾ ਵਿਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਮੈਂ ਸਰਦਾਰ ਬੰਦੇਸ਼ਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।

ਟਵੀਟ ਕਰਦਿਆਂ ਬਾਦਲ ਨੇ ਕਿਹਾ ਕਿ ਬੋਲੇ ਸੋਨਿਹਾਲ ਸਤਿ ਸ਼੍ਰੀ ਅਕਾਲ

ਫਰਿਜ਼ਨੋ ਕਾਉਂਟੀ ਦੇ ਅਸਿਸਟੈਂਟ ਸਿਟੀ ਅਟਾਰਨੀ ਰਾਜ ਸਿੰਘ ਬਧੇਸ਼ਾ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਸੁਪੀਰੀਅਰ ਕੋਰਟ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਅਤੇ ਦਸਤਾਰਧਾਰੀ (ਪਗੜੀਧਾਰੀ) ਬਣਨ ਦਾ ਇਤਿਹਾਸ ਰਚਣ ਲਈ ਬਹੁਤ ਬਹੁਤ ਮੁਬਾਰਕਾਂ। ਇਹ ਸੱਚਮੁੱਚ ਹੀ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਮੈਂ ਸਰਦਾਰ ਬਦੇਸ਼ਾ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।

ਸ਼੍ਰੋਮਣੀ ਕਮੇਟੀ ਨੇ ਵੀ ਰਾਜ ਸਿੰਘ ਬਧੇਸ਼ਾ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਸੁਪੀਰੀਅਰ ਕੋਰਟ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਇੱਕ ਪੋਸਟ ਸਾਂਝੀ ਕਰਦਿਆਂ ਸ ਰਾਜ ਸਿੰਘ ਬਦੇਸ਼ਾ ਨੂੰ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੀ ਫਰਿਜ਼ਨੋ ਕਾਉਂਟੀ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਜੱਜ ਬਣਨ ‘ਤੇ ਵਧਾਈ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਹਨ।

ਕਮੇਟੀ ਨੇ ਕਿਹਾ ਕਿ ਉਨ੍ਹਾਂ ਦੀ ਇਸ ਪ੍ਰਾਪਤੀ ਨੇ ਸਮੁੱਚੇ ਸਿੱਖ ਭਾਈਚਾਰੇ ਨੂੰ ਮਾਣ ਮਹਿਸੂਸ ਕੀਤਾ ਹੈ ਅਤੇ ਉਨ੍ਹਾਂ ਦਾ ਕਰੀਅਰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਕਿਹਾ ਕਿ ਨੌਜਵਾਨ ਸਿੱਖ ਪੀੜ੍ਹੀ ਨੂੰ ਅੱਗੇ ਆਉਣ ਦਾ ਸਮਾਂ ਆ ਗਿਆ ਹੈ ਅਤੇ ਉਹ ਜਿਸ ਵੀ ਖੇਤਰ ਵਿਚ ਪੜ੍ਹ ਰਹੇ ਹਨ ਅਤੇ ਕੰਮ ਕਰ ਰਹੇ ਹਨ, ਉਸ ਵਿਚ ਅਜਿਹੀਆਂ ਪ੍ਰਾਪਤੀਆਂ ਕਰਨ ਲਈ ਸਖ਼ਤ ਮਿਹਨਤ ਕਰਨ।