Lok Sabha Election 2024 Punjab

ਇੱਕੋ ਸਟੇਜ ‘ਤੇ ਇਕੱਠੇ ਹੋਏ ਰਾਜਾ ਵੜਿੰਗ ਤੇ ਰਵਨੀਤ ਬਿੱਟੂ , ਦੋਵਾਂ ਨੇ ਇੱਕ ਦੂਜੇ ਨੂੰ ਪਾਈ ਜੱਫੀ

ਲੁਧਿਆਣਾ ‘ਚ ਲੋਕ ਸਭਾ ਚੋਣਾਂ ‘ਚ ਇਕ-ਦੂਜੇ ਦੇ ਖਿਲਾਫ ਚੋਣ ਲੜ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜੱਫੀ ਪਾਉਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਇਹ ਵੀਡੀਓ ਦਰੇਸੀ ਮੈਦਾਨ ਨੇੜੇ ਇੱਕ ਸਕੂਲ ਵਿੱਚ ਕਰਵਾਏ ਬਾਬਾ ਖਾਟੂ ਸ਼ਿਆਮ ਦੇ ਜਾਗਰਣ ਦੀ ਹੈ। ਜਾਗਰਣ ਵਿੱਚ ਭਜਨ ਗਾਇਕ ਕਨ੍ਹਈਆ ਮਿੱਤਲ ਨੇ ਭਜਨ ਗਾਇਆ। ਇਸ ਦੌਰਾਨ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੱਫੀ ਪਾਈ।

ਕਨ੍ਹਈਆ ਮਿੱਤਲ ਨੇ ਜਾਗਰਣ ਦੇ ਮੰਚ ਤੋਂ ਸਾਫ਼ ਕਿਹਾ ਕਿ ਉਹ ਕਿਸੇ ਇੱਕ ਆਗੂ ਦੇ ਹੱਕ ਵਿੱਚ ਕੋਈ ਭਜਨ ਨਹੀਂ ਗਾ ਰਿਹਾ। ਉਨ੍ਹਾਂ ਲਈ ਚੋਣਾਂ ਵਿਚ ਹਿੱਸਾ ਲੈਣ ਵਾਲੇ ਸਾਰੇ ਉਮੀਦਵਾਰ ਬਰਾਬਰ ਹਨ। ਕਨ੍ਹਈਆ ਮਿੱਤਲ ਨੇ ਸੰਗਤ ਜਾਗਰਣ ਵਿੱਚ ਮੋਦੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਵੀ ਰੋਕਿਆ ਅਤੇ ਲੋਕਾਂ ਨੂੰ ਕਿਹਾ ਕਿ ਕੋਈ ਵੀ ਮੋਦੀ ਦੇ ਨਾਅਰੇ ਨਾ ਲਾਉਣ। ਰਾਮ ਦਾ ਨਾਮ ਜਪਿਆ ਕਰੋ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ‘ਚ ਕਈ ਚਰਚਾਵਾਂ ਛਿੜ ਗਈਆਂ ਹਨ। ਦੋਵੇਂ ਆਗੂ ਲੋਕ ਸਭਾ ਚੋਣਾਂ ਵਿੱਚ ਇੱਕ ਦੂਜੇ ਦੇ ਵਿਰੋਧੀ ਹਨ। ਵੜਿੰਗ ਨੇ ਰਵਨੀਤ ਸਿੰਘ ਬਿੱਟੂ ਨੂੰ ਲੋਕਾਂ ਵਿੱਚ ਗੱਦਾਰ ਵੀ ਕਿਹਾ ਕਿਉਂਕਿ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ ਸੀ। ਬਿੱਟੂ 10 ਸਾਲਾਂ ਤੋਂ ਲੁਧਿਆਣਾ ਦੇ ਸੰਸਦ ਮੈਂਬਰ ਰਹੇ ਹਨ।