Punjab

ਰਾਜਾ ਵੜਿੰਗ ਨੇ ਸਾਂਭੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ

ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ  ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ  ਵਿਖੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਚਾਰਜ ਸੰਭਾਲ ਲਿਆ ਹੈ।  ਇਸ ਲਈ ਤਾਜਪੋਸ਼ੀ’ ਸਮਾਗਮ ‘ਚ ਸ਼ਾਮਲ ਹੋਣ ਲਈ ਪੰਜਾਬ ਦੇ ਕਈ ਵੱਡੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ।

 ਇਸ ਸਮਾਗਮ ਵਿਚ ਨਵਜੋਤ ਸਿੰਘ ਸਿੱਧੂ ਸਮੇਤ ਪੰਜਾਬ ਕਾਂਗਰਸ ਦੇ ਸਾਰੇ ਹੀ ਸੀਨੀਅਰ ਆਗੂ ਪਹੁੰਚੇ ਹੋਏ ਹਨ। ਇਹਨਾਂ ਵਿਚ ਚਰਨਜੀਤ ਸਿੰਘ ਚੰਨੀ,  ਸ਼ਮਸ਼ੇਰ ਸਿੰਘ ਦੂਲੋਂ ਸੁਖਪਾਲ ਸਿੰਘ ਖਹਿਰਾ ,ਸੁਖਜਿੰਦਰ ਰੰਧਾਵਾ, ਸੁਖਪਾਲ ਖਹਿਰਾ, ਤ੍ਰਿਪਤ ਬਾਜਵਾ, ਰਾਜ ਕੁਮਾਰ ਵੇਰਕਾ, ਸੁੱਖ ਸਰਕਾਰੀਆ, ਵਿਜੇ ਇੰਦਰ ਸਿੰਗਲਾ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੱਧੂ, ਨਵਤੇਜ ਚੀਮਾ, ਅਸ਼ਵਨੀ ਸੇਖੜੀ, ਹਰੀਸ਼ ਚੌਧਰੀ, ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਬਾਜਵਾ, ਗੁਰਪ੍ਰੀਤ ਕਾਂਗੜ, ਰਾਜ ਕੁਮਾਰ ਚੱਬੇਵਾਲ, ਗੁਰਕੀਰਤ ਕੋਟਲੀ, ਜਸਬੀਰ ਸਿੰਘ ਡਿੰਪਾ, ਸੰਗਤ ਸਿੰਘ ਗਿਲਜੀਆਂ ਆਦਿ ਆਗੂ ਸ਼ਾਮਲ ਸਨ।