The Khalas Tv Blog Punjab ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ
Punjab

ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਨ ਨੇ ਦੇਰ ਰਾਤ ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨ ਦਿੱਤਾ ਹੈ ਜਦਕਿ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ ਹੈ। ਇਸ ਗੱਲ ਦਾ ਐਲਾਨ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੇਰ ਰਾਤ ਪੱਤਰ ਜਾਰੀ ਕਰਕੇ ਕੀਤਾ ਹੈ। ਕਾਂਗਰਸ ਹਾਈਕਮਾਨ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਪੰਜਾਬ ਵਿਧਾਨ ਸਭਾ ’ਚ ਕਾਂਗਰਸ ਦਲ ਦੇ ਨੇਤਾ ਵਜੋਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ।

Exit mobile version