Punjab

ਜਲੰਧਰ ਚੋਣ ਜਿੱਤਣ ਲਈ ਆਪ ਸਰਕਾਰ ਲੈ ਰਹੀ ਗੈਂਗਸਟਰ ਦਾ ਸਹਾਰਾ – ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਲਈ ਸਾਰੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ਉੱਤੇ ਫੇਲ ਹੋ ਗਈ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਾਲੀ ਸਰਕਾਰ ਨੇ ਪੰਜਾਬ ਨੂੰ ਗੰਧਲਾ ਪੰਜਾਬ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਭਾਨਾ ਨੂੰ ਸਿਰਫ ਇਸ ਕਰਕੇ ਰਿਹਾਅ ਕੀਤਾ ਗਿਆ ਕਿ ਉਹ ਆਮ ਆਦਮੀ ਪਾਰਟੀ ਲਈ ਪ੍ਰਚਾਰ ਕਰ ਸਕੇ। ਵੜਿੰਗ ਨੇ ਅਰੋਪ ਲਗਾਇਆ ਕਿ ਭਾਨਾ ਨੂੰ ਸਾਜ਼ਿਸ਼ ਤਹਿਤ ਜੇਲ੍ਹ ਵਿੱਚੋਂ ਬਾਹਰ ਲਿਆਂਦਾ ਗਿਆ ਹੈ। ਵੜਿੰਗ ਨੇ ਕਿਹਾ ਕਿ ਅਸੀ ਚੋਣ ਕਮਿਸ਼ਨ ਦਾ ਧੰਨਵਾਦ ਕਰਦੇ ਹਾਂ ਜਿਨਾਂ ਨੇ ਭਾਨਾ ਦੀ ਪੈਰੋਲ ਨੂੰ ਖਤਮ ਕਰ ਦਿੱਤਾ ਹੈ। 

ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਖਿਲਾਫ ਸਖਤੀ ਕਰਨ ਕਿਉਂ ਕਿ ਆਮ ਆਦਮੀ ਪਾਰਟੀ ਸ਼ਰਾਬ ਪਿਆ ਕੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਫ ਸੁਧਰੀਆਂ ਚੋਣਾਂ ਕਰਵਾਉਣ ਲਈ ਚੋਣ ਕਮਿਸਨ ਨੂੰ ਇਸ ਵੱਲ਼ ਧਿਆਨ ਦੇਣਾ ਚਾਹੀਦਾ ਹੈ।

ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਭਰਿਸ਼ਟਾਚਾਰ ਦਾ ਬੋਲ ਬਾਲਾ ਹੈ। ਆਪ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਚਾਰ ਗੁਣਾ ਤੱਕ ਫੈਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰੇਆਮ ਲੋਕਾਂ ਉੱਤੇ ਹਮਲੇ ਹੋ ਰਹੇ ਹਨ। ਉਨ੍ਹਾਂ ਲੁਧਿਆਣਾ ਵਿੱਚ ਹੋਏ ਸ਼ਿਵ ਸੈਨਾ ਆਗੂ ਤੇ ਹੋਏ ਹਮਲੇ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਖਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਧਿਆਪਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸੀ, ਪਰ ਮੁੱਖ ਮੰਤਰੀ ਖੁਦ ਉਨ੍ਹਾਂ ਦੀਆਂ ਆਸਾਂ ਉਮੀਦਾਂ ‘ਤੇ ਖਰੇ ਨਹੀ ਉਤਰੇ।

ਇਹ ਵੀ ਪੜ੍ਹੋ –  ਆਸਾਮ ‘ਚ ਹੜ੍ਹ ਤੇ ਮਨੀਪੁਰ ‘ਚ ਹਿੰਸਾ ਪੀੜਤਾਂ ਨੂੰ ਮਿਲੇ ਰਾਹੁਲ ਗਾਂਧੀ