‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਚਾਨਕ ਬਰਨਾਲਾ ਦੇ ਬੱਸ ਸਟੈਂਡ ਦਾ ਦੌਰਾ ਕੀਤਾ। ਬਰਨਾਲਾ ਬੱਸ ਸਟੈਂਡ ਦੀ ਖਸਤਾ ਹਾਲਤ ਨੂੰ ਦੇਖਦਿਆਂ ਹੀ ਰਾਜਾ ਵੜਿੰਗ ਨੇ ਇੱਕ ਕਰੋੜ ਦਾ ਟੈਂਡਰ ਲਗਵਾਇਆ ਅਤੇ ਡੇੜ ਕਰੋੜ ਆਪਣੇ ਵੱਲੋਂ ਦੇਣ ਦਾ ਐਲਾਨ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਬਰਨਾਲਾ ਬੱਸ ਸਟੈਂਡ ਦੀ ਹਾਲਤ ਕਾਫ਼ੀ ਖਸਤਾ ਹੈ ਅਤੇ ਇਸ ਵਿੱਚ ਬਹੁਤ ਹੀ ਜ਼ਿਆਦਾ ਕਮੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਬਹੁਤ ਹੀ ਜਲਦੀ ਦੂਰ ਕਰਵਾਇਆ ਜਾਵੇਗਾ।
