Punjab

ਰਾਜਾ ਵੜਿੰਗ ਨੇ ਜਲੰਧਰ ਪੱਛਮੀ ਸੀਟ ਤੋਂ ਅਕਾਲੀ ਉਮੀਦਵਾਰ ‘ਤੇ ਕੱਸਿਆ ਤੰਜ

ਜਲੰਧਰ ਪੱਛਮੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅੱਜ ਆਪ ਵਿੱਚ ਸ਼ਾਮਲ ਹੋ ਗਏ ਸਨ ਪਰ ਸ਼ਾਮ ਨੂੰ ਫਿਰ ਅਕਾਲੀ ਦਲ ਵਿੱਚ ਵਾਪਸ ਆ ਗਏ ਹਨ, ਜਿਸ ਉੱਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਤੰਜ ਕੱਸਿਆ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ਬੱਸ ਕਰੋ ,ਥੋੜੀ ਸ਼ਰਮ ਕਰੋ । ਸਵੇਰੇ ਅਕਾਲੀ ਦੁਪਹਿਰੇ ਆਪ ਪਾਰਟੀ ਸ਼ਾਮ ਨੂੰ ਫੇਰ ਅਕਾਲੀ।

ਦੱਸ ਦੇੇਈਏ ਕਿ ਪਹਿਲਾਂ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਗਈ ਸੀ, ਜੋ ਸ਼ਾਮ ਨੂੰ ਫਿਰ ਅਕਾਲੀ ਦਲ ਵਿੱਚ ਵਾਪਸ ਆ ਗਏ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਮਨਾ ਕੇ ਦੁਬਾਰਾ ਅਕਾਲੀ ਦਲ ਦੇ ਬਾਗੀ ਧੜੇ ਵਿੱਚ ਵਾਪਸ ਲਿਆਂਦਾ ਗਿਆ ਹੈ।