‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ’ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਆਪਣਾ ਤਿੱਖਾ ਪ੍ਰਤੀਕਰਮ ਦਿੰਦਿਆਂ ਇੱਕ ਟਵੀਟ ਕਰਕੇ ਕਿਹਾ ਕਿ ਉਂਝ ਵੀ ਕੈਪਟਨ ਨੇ ਅਕਾਲੀ ਦਲ ਤੇ ਭਾਜਪਾ ਨਾਲ ਮਿਲ ਕੇ ਹੀ 4 ਸਾਲ ਸਰਕਾਰ ਚਲਾਈ ਹੈ। ਕਾਂਗਰਸ ਨੂੰ ਪੰਜਾਬ ਵਿੱਚ ਕਮਜ਼ੋਰ ਕਰਨ ਲਈ ਹਰ ਕੰਮ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਇਸ਼ਕ ਔਰ ਮੁਸ਼ਕ ਛੁਪਾਏ ਨਹੀਂ ਛਿਪਤੇ! ਦਿਲ ਕੀ ਬਾਤ ਆਖਰ ਜੁਬ੍ਹਾਂ ਪਰ ਆ ਹੀ ਗਈ! 4 ਸਾਲ SAD-BJPਨਾਲ ਮਿਲ ਕੇ ਹੀ ਤਾਂ ਤੁਸੀਂ ਸਰਕਾਰ ਚਲਾਈ ਹੈ। ਕਾਂਗਰਸ ਨੂੰ ਪੰਜਾਬ ਵਿੱਚ ਕਮਜ਼ੋਰ ਕਰਨ ਲਈ ਹਰ ਕੰਮ ਕੀਤਾ ਹੈ। ਹੁਣ ਆਪਣੀ ਨਵੀਂ ਪਾਰਟੀ ਵਿੱਚ ਆਪਣੇ ਭਤੀਜੇ (ਬਾਦਲ) ਨੂੰ ਸ਼ਾਮਲ ਨਾ ਕਰਨ ਦਾ ਡਰਾਮਾ ਕਿਉਂ?

Related Post
India, International, Punjab, Video
Video -ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। Headlines Bulletin ।
August 17, 2025