‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਜੇ ਕੈਪਟਨ ਭਾਜਪਾ ਵਿੱਚ ਚਲੇ ਜਾਂਦੇ ਹਨ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ। ਰਾਜਾ ਵੜਿੰਗ ਨੇ ਕਿਹਾ, “ਕੈਪਟਨ ਨੇ ਸਾਢੇ ਨੌਂ ਸਾਲ ਕਾਂਗਰਸ ਦੇ ਮੁੱਖ ਮੰਤਰੀ ਵਜੋਂ ਬਿਤਾਏ ਹਨ। ਉਹ ਕਹਿ ਰਹੇ ਹਨ ਕਿ ਮੈਂ ਕਾਂਗਰਸ ਵਿੱਚ ਨਹੀਂ ਰਹਾਂਗਾ ਅਤੇ ਅਮਿਤ ਸ਼ਾਹ ਨੂੰ ਮਿਲ ਕੇ ਆਏ ਹਨ।”
”ਮੈਂ ਉਨ੍ਹਾਂ ਨੂੰ ਰਾਇ ਦੇਣੀ ਚਾਹੁੰਦਾ ਹਾਂ ਕਿ ਤੁਸੀਂ ਸਾਡੇ ਬਜ਼ੁਰਗ ਲੀਡਰ ਹੋ ਅਤੇ ਇਸ ਤਰ੍ਹਾਂ ਦਾ ਕੰਮ ਨਾ ਕਰੋ। ਪੰਜਾਬ ਦੇ ਲੋਕ ਪਹਿਲਾਂ ਹੀ ਦੁਖੀ ਹਨ ਕਿ ਅਸੀਂ ਆਪਣੇ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੇ ਹਾਂ ਅਤੇ ਜੇ ਉਨ੍ਹਾਂ ਨੇ ਅਜਿਹਾ ਕੰਮ ਕੀਤਾ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਰਹਿੰਦੀ ਦੁਨੀਆ ਤੱਕ ਮੁਆਫ਼ ਨਹੀ ਕਰਨਗੇ।”