The Khalas Tv Blog Punjab ਕਾਂਗਰਸ ਨੂੰ ਇਕੱਠੀ ਕਰਨ ‘ਚ ਲੱਗੇ ਰਾਜਾ ਵੜਿੰਗ
Punjab

ਕਾਂਗਰਸ ਨੂੰ ਇਕੱਠੀ ਕਰਨ ‘ਚ ਲੱਗੇ ਰਾਜਾ ਵੜਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕਾਂ ਅਤੇ ਲੋਕ ਸਭਾ ਮੈਂਬਰ ਅਤੇ ਕੌਂਸਲਰਾਂ ਦੇ ਨਾਲ ਮੀਟਿੰਗ ਕੀਤੀ ਪਰ ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਾਮਿਲ ਸਨ। ਉਨ੍ਹਾਂ ਤੋਂ ਬਿਨਾਂ ਹੀ ਇਹ ਮੀਟਿੰਗ ਕੀਤੀ ਗਈ। ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਵਿੱਚ ਹੋਈ ਮੀਟਿੰਗ ਤੋਂ ਬਾਅਦ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅੱਜ ਮੀਟਿੰਗ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਕਿਵੇਂ ਯਕੀਨੀ ਬਣਾਉਣੀ ਹੈ, ਉਸ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਹੈ।

ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਸ਼ਹੀਦਾਂ ਦੀ ਪਾਰਟੀ ਹੈ ਅਤੇ ਹੁਣ ਪਿਛਲੀਆਂ ਸਾਰੀਆਂ ਗਲਤੀਆਂ ਨੂੰ ਦੁਹਰਾਇਆ ਨਾ ਜਾਵੇ। ਇਸ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਚਾਰ ਵਟਾਂਦਰੇ ਵੀ ਕੀਤੇ ਜਾ ਰਹੇ ਹਨ। ਅੱਜ ਰਾਜਾ ਵੜਿੰਗ ਤੜਕਸਾਰ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਸ ਤੋਂ ਬਾਅਦ ਦੁਰਗਿਆਣਾ ਮੰਦਿਰ ਅਤੇ ਫਿਰ ਰਾਮਤੀਰਥ ਵਾਲਮੀਕੀ ਵਿਖੇ ਮੱਥਾ ਟੇਕਿਆ।

Exit mobile version