Punjab

ਆਪਣੇ ਖ਼ਿਲਾਫ਼ ਨਾਅਰੇਬਾਜ਼ੀ ਨੂੰ ਸਹਿਣਾ ਸਿੱਖੇ ਮੁੱਖ ਮੰਤਰੀ ਮਾਨ: ਰਾਜਾ ਵੜਿੰਗ

‘ਦ ਖ਼ਾਲਸ ਬਿਊਰੋ : ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਮਾਨ ਦੇ ਵਿਚਾਲੇ ਮੀਟਿੰਗ ਹਾਲੇ ਜਾਰੀ ਹੈ। ਕਿਸਾਨਾ ਵੱਲੋਂ ਦਿੱਤੇ ਜਾ ਰਹੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾਈ ਹੋਈ ਹੈ। ਰਵਾਇਤੀਆਂ ਪਾਰਟੀਆਂ ਵੱਲੋਂ ਮਾਨ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ ਨੇ । ਇਸੇ ਦੌਰਾਨ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ  ਮਾਨ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਜੋ ਮੁੱਖ ਮੰਤਰੀ ਦੇ ਖ਼ਿ ਲਾਫ਼  ਕਿਸਾਨਾ ਦੇ ਵੱਲੋਂ ਨਾਅ ਰੇ ਬਾਜ਼ੀ ਕੀਤੀ ਜਾ ਰਹੀ ਹੈ ਉਸਨੂੰ ਸਹਿਣਾ ਸਿੱਖੋ, ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਸਹਿਣਸ਼ੀਲਤਾ ਦਿਖਾਂਦੇ ਹੋਏ 10 ਜੂਨ ਨੂੰ ਪੰਜਾਬ ਵਿੱਚ ਕਿਸਾਨਾਂ ਝੋਨਾ ਲਾਉਣ ਦੀ ਇਜਾਜ਼ਤ ਦੇ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦਿੱਲੀ ਦੇ ਇਸ਼ਾਰਿਆਂ ‘ਤੇ ਕੰਮ ਕਰਦੇ ਹਨ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਕੱਲ੍ਹ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਸੀ ਨਾਂ ਕਿ ਟਲ ਕੇ ਦਿੱਲੀ ਚਲੇ ਜਾਣਾ ਚਾਹੀਦਾ ਸੀ। ਵੜਿੰਗ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਵਾਜਿਬ ਦੱਸਦਿਆਂ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ।