‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਟਵੀਟ ਕਰਕੇ ਇਨ੍ਹਾਂ ਵਿਧਾਇਕਾਂ ਦੀ ਹਮਾਇਤ ਕੀਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੈਬਨਿਟ ਬਣਾਉਣਾ ਆਪ ਦਾ ਅੰਦਰੂਨੀ ਮਾਮਲਾ ਹੈ ਪਰ ਮੈਨੂੰ ਲੱਗਦਾ ਹੈ ਕਿ ਇਨ੍ਹਾਂ ਚਿਹਰਿਆਂ ਨੂੰ ਕੈਬਨਿਟ ਵਿੱਚ ਹੋਣਾ ਚਾਹੀਦਾ ਸੀ। ਇਸ ਵਿੱਚ ਉਨ੍ਹਾਂ ਨੇ ਅਮਨ ਅਰੋੜਾ, ਬਲਜਿੰਦਰ ਕੌਰ, ਸਰਵਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ ਦੇ ਨਾਂ ਸ਼ਾਮਿਲ ਕੀਤੇ ਹਨ। ਉਹਨਾਂ ਕਿਹਾ ਕਿ ਇਹ ਉਹ ਲੋਕ ਹਨ, ਜਿਨ੍ਹਾਂ ਨੇ ਆਮ ਆਮਦੀ ਪਾਰਟੀ ਦਾ ਉਸਦੇ ਚੰਗੇ ਅਤੇ ਬੁਰੇ ਸਮੇਂ ਵਿੱਚ ਸਾਥ ਦਿੱਤਾ ਹੈ।
