The Khalas Tv Blog India ਰਾਜਸਥਾਨ ਸਰਕਾਰ ਨੇ 9 ਜਨਵਰੀ ਤੱਕ ਸਕੂਲ ਕੀਤੇ ਬੰਦ
India

ਰਾਜਸਥਾਨ ਸਰਕਾਰ ਨੇ 9 ਜਨਵਰੀ ਤੱਕ ਸਕੂਲ ਕੀਤੇ ਬੰਦ

‘ਦ ਖਾਲਸ ਬਿਉਰੋ : ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਜਸਥਾਨ ਸਰਕਾਰ ਨੇ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਜੈਪੁਰ ਵਿੱਚ ਪਹਿਲੀ ਤੋਂ ਅੱਠਵੀਂ ਜਮਾਤਾਂ ਲਈ 9 ਜਨਵਰੀ ਤੱਕ ਸਕੂਲ ਬੰਦ ਕਰ ਦਿੱਤੇ ਹਨ। ਹਾਲਾਂਕਿ, ਕਾਲਜਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਯਕੀਨੀ ਬਣਾਉਣ ਕਿ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਟੀਕਾਕਰਣ ਹੋ ਚੁੱਕਾ ਹੋਵੇ। ਹੋਰ ਜ਼ਿਲ੍ਹਿਆਂ ਵਿੱਚ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਸਕੂਲਾਂ ਬਾਰੇ ਫੈਸਲਾ ਲਿਆ ਜਾਵੇਗਾ।

ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵਿਦੇਸ਼ ਪਰਤਣ ਵਾਲਿਆਂ ਨੂੰ ਸੱਤ ਦਿਨਾਂ ਲਈ ਕੁਆਰੰਟੀਨ ਵਿੱਚ ਰਹਿਣਾ ਜ਼ਰੂਰੀ ਹੋਵੇਗਾ, ਚਾਹੇ ਉਨ੍ਹਾਂ ਦਾ ਟੈਸਟ ਨੈਗੇਟਿਵ ਆਉਂਦਾ ਹੈ। ਕਿਸੇ ਵੀ ਵਿਆਹ, ਮੀਟਿੰਗ ਜਾਂ ਜਲੂਸ ਵਿੱਚ 100 ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

Exit mobile version