ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸਾਰੇ ਲੋਕਾਂ ਦਾ ਦੇਸ਼ ਭਰ ਵਿੱਚ ਚੱਕਾ ਜਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ‘ਤੇ ਡੂੰਘਾ ਧੰਨਵਾਦ ਕੀਤਾ। ਰਾਜੇਵਾਲ ਨੇ ਕਿਹਾ ਕਿ “ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਨੂੰ ਦੁਪਿਹਰ 12 ਵਜੇ ਤੋਂ ਸ਼ਾਮ 03 ਵਜੇ ਤੱਕ ”ਚੱਕਾ ਜਾਮ’’ ਦੇ ਸੱਦੇ ਨੂੰ ਸਾਰੇ ਦੇਸ਼ ਵਿੱਚੋਂ ਬੇਮਿਸਾਲ ਹੁੰਗਾਰਾ ਮਿਲਿਆ ਹੈ”।
ਉਨ੍ਹਾਂ ਕਿਹਾ ਕਿ “ਸਮਾਜ ਦੇ ਸਾਰੇ ਵਰਗਾਂ ਵੱਲੋਂ ਕੇਂਦਰ ਸਰਕਾਰ ਦੀਆਂ ਦਮਨਕਾਰੀ ਨੀਤੀਆਂ, ਹਿਊਮਨ ਰਾਈਟਸ ਦੀਆਂ ਉਲੰਘਣਾਵਾਂ, ਦਿੱਲੀ ਦੇ ਬਾਰਡਰਾਂ ਅਤੇ ਇੰਟਰਨੈਟ ਸੇਵਾਵਾਂ ਬੰਦ ਕਰਨ, ਬਿਜਲੀ ਕੱਟਣ, ਟਾਇਲਟ ਫੈਸਿਲਿਟੀਜ਼ ਨੂੰ ਖਤਮ ਕਰਨ, ਪਾਣੀ ਬੰਦ ਕਰਨ ਦੇ ਵਿਰੁੱਧ, ਸੰਘਰਸ਼ਸੀਲ ਧਿਰ ਵਿਰੁੱਧ, ਪੁਲਿਸ ਕੇਸਾਂ ਦੀ ਵਾਪਸੀ ਅਤੇ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਕਾਲੇ ਕਾਨੂੰਨਾਂ ਦੀ ਵਾਪਸੀ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ”।
ਉਨ੍ਹਾਂ ਕਿਹਾ ਕਿ “ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਡੇ ਇਸ ਸੱਦੇ ਨੂੰ ਹੁੰਗਾਰਾ ਭਰਨ ਵਾਲੀਆਂ ਸਾਰੀਆਂ ਧਿਰਾਂ ਦਾ ਦਿਲ ਦੀਆਂ ਗਹਿਰਾਈਆਂ ਵਿੱਚੋਂ ਧੰਨਵਾਦ ਕੀਤਾ ਜਾਂਦਾ ਹੈ”।