Punjab

ਅਕਾਲੀ ਦਲ ਦੀ ਮੁੱਖ ਸਲਾਹਕਾਰ ਇਸਤਰੀ ਵਿੰਗ ਰਾਜਿੰਦਰ ਕੌਰ ਮੀਮਸਾ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਸਲਾਹਕਾਰ ਇਸਤਰੀ ਵਿੰਗ ਰਾਜਿੰਦਰ ਕੌਰ ਮੀਮਸਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਿੰਦਰ ਕੌਰ ਮੀਮਸਾ ਨੇ ਆਪਣੇ ਅਸਤੀਫ਼ੇ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣਕਾਰੀ ਦਿੱਤੀ ਹੈ। ਮੀਮਸਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, “ਮੈਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ ਨੂੰ ਮੁੱਖ ਰੱਖਦਿਆਂ ਅਤੇ ਆਪਣੀ ਜ਼ਮੀਰ ਦੀ ਅਵਾਜ਼ ਸੁਣਦਿਆਂ ਪੂਰੇ ਹੋਸ਼ੋ-ਹਵਾਸ਼ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਪਣੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੀ ਹਾਂ।”