Punjab

ਮਹਿਲਾ ਦੀ ਡਿਲਿਵਰੀ ਨੂੰ ਲੈ ਕੇ ਫਿਰ ਚਰਚਾ ‘ਚ ਰਾਜਿੰਦਰਾ ਹਸਪਤਾਲ, ਹਰਸਿਮਰਤ ਬਾਦਲ ਨੇ ਸੂਬਾ ਸਰਕਾਰ ‘ਤੇ ਚੁੱਕੇ ਸਵਾਲ

Harsimrat Kaur Badal

ਪਟਿਆਲਾ (Patiala) ਸਮੇਤ ਪੂਰੇ ਪੰਜਾਬ ਵਿੱਚ ਆਪਣੀ ਪਛਾਣ ਕਰਕੇ ਜਾਣੇ ਜਾਂਦੇ ਰਾਜਿੰਦਰਾ ਹਸਪਤਾਲ (Rajindra Hospital) ਵਿੱਚ ਸ਼ਨੀਦਾਰ ਰਾਤ ਦੇ ਸਮੇਂ ਬਿਜਲੀ ਗੁੱਲ ਹੋਣ ਤੋਂ ਬਾਅਦ ਮੋਬਾਇਲ ਦੀ ਟਾਰਚ ਜਲਾ ਕੇ ਮਹਿਲਾ ਦੀ ਡਿਲਿਵਰੀ ਕੀਤੀ ਗਈ ਹੈ। ਇਸ ਤੋਂ ਬਾਅਦ ਇਹ ਖਬਰ ਸੋਸ਼ਲ ਮੀਡੀਆ ‘ਤੇ ਕਾਫੀ ਵਾਈਰਲ ਹੋ ਰਹੀ ਹੈ, ਜਿਸ ਤੋਂ ਬਾਅਦ ਸਿਆਸਤ ਵੀ ਭਖ ਗਈ ਹੈ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਹੈੈ। ਹਰਸਿਮਰਤ ਬਾਦਲ ਨੇ ਕਿਹਾ ਕਿ ਬਹੁਤ ਹੀ ਸ਼ਰਮਨਾਕ ਗੱਲ ਸਾਹਮਣੇ ਆਈ ਕਿ ਪਟਿਆਲਾ ਦੇ ਸਰਕਾਰੀ ਹਸਪਤਾਲ ‘ਚ ਮੋਬਾਈਲ ਦੀ ਲਾਈਟ ਚਲਾ ਕੇ ਇੱਕ ਮਹਿਲਾ ਦੀ ਡਿਲੀਵਰੀ ਕੀਤੀ ਗਈ, ਹੁਣ ਇਸ ਗੱਲ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਵਾਬ ਦੇਣ ਕਿ ਕੀ ਇਹ ਹੈ ਤੁਹਾਡੀ ਸਿਹਤ ਕ੍ਰਾਂਤੀ, ਤੁਹਾਡਾ ਫੇਲ੍ਹ ਹੋਇਆ ਦਿੱਲੀ ਮਾਡਲ ?

ਇਸ ਘਟਨਾ ਨੇ ਸਾਬਿਤ ਕਰ ਦਿੱਤਾ ਕਿ ਪੰਜਾਬ ਸਰਕਾਰ ਕੇਵਲ ਇਸ਼ਤਿਹਾਰਬਾਜੀ ਤੇ ਵਿਖਾਵੇ ਵਿੱਚ ਹੀ ਵਿਸ਼ਵਾਸ਼ ਰੱਖਦੀ ਹੈ, ਸਿਹਤ ਅਤੇ ਬਿਜਲੀ ਪ੍ਰਬੰਧਾਂ ਦਾ ਜੋ ਹਾਲ ਹੈ ਉਹ ਅੱਜ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਨੇ ਇਸ ਘਟਨਾ ਦੀ ਵੀਡੀਓ ਵੀ ਆਪਣੇ ਐਕਸ ‘ਤੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ –   58 ਸਾਲ ਪੁਰਾਣਾ ‘RSS’ ‘ਤੇ ਲੱਗਿਆ ਬੈਨ ਹਟਿਆ! ਹੁਣ ਸਰਕਾਰੀ ਮੁਲਾਜ਼ਮਾਂ ਨੂੰ ਕੋਈ ਡਰ ਨਹੀਂ!