India

ਰਾਜਕੁਮਾਰ ਆਨੰਦ ਦਾ ਅਸਤੀਫ਼ਾ ਹੋਇਆ ਪ੍ਰਵਾਨ

ਦਿੱਲੀ (Delhi) ਦੀ ਅਰਵਿੰਦ ਕੇਜਰੀਵਾਲ ਸਰਕਾਰ (Arvind Kejriwal Government) ਵਿੱਚ ਮੰਤਰੀ ਰਹੇ ਰਾਜਕੁਮਾਰ ਆਨੰਦ (Raj Kumar Anand) ਦਾ ਅਰਵਿੰਦ ਕੇਜਰੀਵਾਲ ਨੇ ਅਸਤੀਫ਼ਾ ਮਨਜੂਰ ਕਰ ਲਿਆ ਹੈ। ਰਾਜਕੁਮਾਰ ਆਨੰਦ ਨੇ 10 ਅਪ੍ਰੈਲ ਨੂੰ ਅਸਤੀਫ਼ਾ ਦਿੱਤਾ ਸੀ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਮੌਕੇ 31 ਮਈ ਨੂੰ ਆਨੰਦ ਦੇ ਅਸਤੀਫ਼ਾ ਨੂੰ ਪ੍ਰਵਾਨ ਕੀਤਾ ਸੀ।

ਅਰਵਿੰਦ ਕੇਜਰੀਵਾਲ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਨ, ਜਿਸ ਕਰਕੇ ਆਨੰਦ ਦਾ ਅਸਤੀਫ਼ਾ ਸਵੀਕਾਰ ਕਰਨ ਵਿੱਚ ਦੇਰੀ ਹੋਈ ਸੀ ਪਰ ਕੇਜਰੀਵਾਲ ਦੇ ਜ਼ਮਾਨਤ ‘ਤੇ ਬਾਹਰ ਤੋਂ ਬਾਅਦ ਇਸ ਨੂੰ ਸਵੀਕਾਰ ਕਰ ਲਿਆ ਗਿਆ। 10 ਅਪ੍ਰੈਲ ਨੂੰ ਅਸਤੀਫ਼ਾ ਦੇਣ ਸਮੇਂ ਰਾਜਕੁਮਾਰ ਆਨੰਦ ਨੇ ਆਮ ਆਦਮੀ ਪਾਰਟੀ ‘ਤੇ ਭ੍ਰਿਸਟਾਚਾਰ ਦੇ ਕਾਫ਼ੀ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ਉਹ ਇਸ ਪਾਰਟੀ ਵਿੱਚ ਰਹਿਣਾ ਨਹੀਂ ਚਾਹੁੰਦੇ ਹਨ ਕਿਉਂਕਿ ਇਹ ਪਾਰਟੀ ਭ੍ਰਿਸਟਾਚਾਰ ਵਿੱਚ ਡੁੱਬੀ ਹੋਈ ਹੈ। ਰਾਜਕਮੁਾਰ ਆਨੰਦ ਕੇਜਰੀਵਾਲ ਵਜ਼ਾਰਤ ਵਿੱਚ ਸਮਾਜ ਕਲਿਆਣ ਮੰਤਰੀ ਦੇ ਤੌਰ ‘ਤੇ ਕੰਮ ਕਰ ਚੁੱਕੇ ਹਨ।

ਇਹ ਵੀ ਪੜ੍ਹੋ –  ਚੋਣ ਨਤੀਜਿਆਂ ਤੋਂ ਪਹਿਲਾਂ ਹਿਮਾਚਲ ’ਚ ਵੱਡੀ ਸਿਆਸੀ ਉਥਲ-ਪੁਥਲ! ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ