ਲੋਕ ਸਭਾ ਚੋਣਾ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਪੂਰਾ ਜ਼ੋਰ ਲਗਾਇਆ ਹੋਇਆ ਹੈ। ਦੇਸ਼ ਦੇ ਰੱਖਿਆ ਮੰਤਰੀ ਵੱਲੋਂ ਪੰਜਾਬ ‘ਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕੀ ਦੇ ਹੱਕ ਵਿੱਚ ਰੈਲੀ ਕੀਤੀ। ਰੈਲੀ ਦੌਰਾਨ ਉਨ੍ਹਾਂ ਜੰਮ ਕੇ ਵਿਰੋਧੀਆਂ ‘ਤੇ ਤੰਜ ਕੱਸੇ।
ਇਸ ਮੌਕੇ ਰਾਜਨਾਥ ਸਿੰਘ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ‘ਤੇ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਤੋਂ ਇਲਾਵਾ ਦਿੱਲੀ ‘ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਦੇ ਆਗੂ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਗਏ। ਨੇਤਾਵਾਂ ਵਿਚ ਨੈਤਿਕਤਾ ਹੋਣੀ ਚਾਹੀਦੀ ਹੈ। ਜੇਕਰ ਕੋਈ ਦੋਸ਼ ਹਨ ਤਾਂ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਪਰ ਕੇਜਰੀਵਾਲ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਬਣੇ ਹੋਏ ਹਨ।
ਇਸ ਤੋਂ ਬਾਅਦ ਉਨ੍ਹਾਂ ਨੇ ਸਵਾਤੀ ਮਾਲੀਵਾਲ ਨੂੰ ਲੈ ਕੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ। ਰਾਜਨਾਥ ਨੇ ਕਿਹਾ ਕਿ ਹਰ ਕਿਸੇ ਦੀ ਮਾਂ, ਭੈਣ ਅਤੇ ਧੀ ਹੁੰਦੀ ਹੈ। ਕੋਈ ਵੀ ਪਾਰਟੀ ਹੋਵੇ। ਕੇਜਰੀਵਾਲ ਇਸ ਮੁੱਦੇ ‘ਤੇ ਚੁੱਪ ਕਿਉਂ ਹੈ? ਕੀ ਕੇਜਰੀਵਾਲ ਨੂੰ ਮੁੱਖ ਮੰਤਰੀ ਬਣੇ ਰਹਿਣ ਦਾ ਹੱਕ ਹੈ?
ਚੋਣ ਪ੍ਰਚਾਰ ਮੌਕੇ ਰਾਜਨਾਥ ਸਿੰਘ ਨੇ ਪਾਰਟੀ ਉਮੀਦਵਾਰ ਗੇਜਾ ਰਾਮ ਵਾਲਮੀਕੀ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ – ਭਾਜਪਾ ਸਰਕਾਰ ਨੇ ਕਿਸਾਨਾਂ ਦੀ ਇੱਕ ਵੀ ਨਹੀਂ ਸੁਣੀ, ਸਾਰੀਆਂ ਨੀਤੀਆਂ ਅਰਬਪਤੀਆਂ ਲਈ : ਪ੍ਰਿਅੰਕਾ ਗਾਂਧੀ