India

ਰਾਜਨਾਥ ਸਿੰਘ ਨੇ ਸੰਭਾਲਿਆ ਅਹੁਦਾ

ਦੇਸ਼ ਦੀ 18ਵੀਂ ਸੰਸਦ ਦੇ ਗਠਨ ਤੋਂ ਬਾਅਦ ਰਾਜਨਾਥ ਸਿੰਘ ਨੇ ਇੱਕ ਵਾਰ ਫਿਰ ਰੱਖਿਆ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਉਨ੍ਹਾਂ ਨੇ ਵੀਰਵਾਰ ਨੂੰ ਦਿੱਲੀ ‘ਚ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਲਗਾਤਾਰ ਦੂਜੀ ਵਾਰ ਦਿੱਤੀ ਗਈ ਹੈ।

2014 ‘ਚ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਰਾਜਨਾਥ ਸਿੰਘ 2019 ਤੋਂ ਰੱਖਿਆ ਮੰਤਰਾਲਾ ਸੰਭਾਲ ਰਹੇ ਹਨ। ਲਗਾਤਾਰ ਦੂਜੀ ਵਾਰ ਰੱਖਿਆ ਮੰਤਰਾਲਾ ਮਿਲਣ ‘ਤੇ ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ‘ਚ ਉਨ੍ਹਾਂ ਦਾ ਉਦੇਸ਼ ਦੇਸ਼ ਨੂੰ ਸੁਰੱਖਿਅਤ ਰੱਖਣਾ ਅਤੇ ਆਤਮ-ਨਿਰਭਰ ਭਾਰਤ ਨੂੰ ਅੱਗੇ ਲਿਜਾਣਾ ਹੋਵੇਗਾ। ਇਸ ਤਰ੍ਹਾਂ ਉਨ੍ਹਾਂ ਨੇ ਦੇਸ਼ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਦਾ ਵੀ ਟੀਚਾ ਰੱਖਿਆ ਹੈ।

ਇਹ ਵੀ ਪੜ੍ਹੋ –  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੀ ਸਥਿਤੀ ਬਾਰੇ ਕੀਤੀ ਚਰਚਾ