India Punjab

27 ਸਾਲਾਂ ਬਾਅਦ ਜੇਲ੍ਹ ‘ਚੋਂ ਇੱਕ ਘੰਟੇ ਲਈ ਬਾਹਰ ਆਏ ਰਾਜੋਆਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕ ਤਲ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਕਰੀਬ 27 ਸਾਲਾਂ ਬਾਅਦ ਅੱਜ ਜੇਲ੍ਹ ਵਿੱਚੋਂ ਪਹਿਲੀ ਵਾਰ ਬਾਹਰ ਆਏ ਹਨ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਅੱਜ ਇੱਕ ਘੰਟੇ ਦੀ ਪੈਰੋਲ ‘ਤੇ ਆਪਣੇ ਪਿਤਾ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਲਈ ਪਹੁੰਚੇ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। 22 ਜਨਵਰੀ ਨੂੰ ਉਨ੍ਹਾਂ ਦੇ ਪਿਤਾ ਜੀ ਅਕਾਲ ਚਲਾਣਾ ਕਰ ਗਏ ਸਨ ਅਤੇ ਅੱਜ ਪਿਤਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਵਿੱਚ ਚਲੇ ਗਏ ਹਨ।

ਰਾਜੋਆਣਾ ਨੂੰ ਕਿਉਂ ਮਿਲੀ ਫਾਂ ਸੀ ਦੀ ਸਜ਼ਾ

ਰਾਜੋਆਣਾ 31 ਅਗਸਤ 1995 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕ ਤਲ ਲਈ ਦੋ ਸ਼ੀ ਪਾਏ ਗਏ ਮੁਲ ਜ਼ਮਾਂ ਵਿੱਚੋ ਇੱਕ ਹਨ। 31 ਅਗਸਤ 1995 ਨੂੰ ਰਾਜੋਆਣਾ ਦੇ ਅਦਾਲਤ ’ਚ ਬਿਆਨ ਮੁਤਾਬਕ ਉਨ੍ਹਾਂ ਅਤੇ ਪੰਜਾਬ ਪੁਲਿਸ ਦੇ ਐਸਪੀਓ ਦਿਲਾਵਰ ਸਿੰਘ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰ ਬ ਧਮਾ ਕੇ ਵਿੱਚ ਕ ਤਲ ਕਰ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰ ਬ ਬਣ ਕੇ ਹਮ ਲਾ ਕੀਤਾ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮ ਲਾ ਕਰਨਾ ਸੀ। ਇੱਕ ਅਗਸਤ 2007 ਨੂੰ ਚੰਡੀਗੜ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਰਾਜੋਆਣਾ ਨੂੰ ਮੌ ਤ ਦੀ ਸ ਜ਼ਾ ਸੁਣਾਈ ਸੀ।

ਰਾਜੋਆਣਾ ਨੇ ਹਾਈ ਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਇਹ ਕਹਿ ਕੇ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਵਿੱਚ ਭਰੋਸਾ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਕੇਸ ਦੀ ਉੱਚ ਅਦਾਲਤ ਵਿੱਚ ਪੈਰਵੀ ਕੀਤੀ। ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂ ਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ, ਸਿੱਖ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਉਨ੍ਹਾਂ ਦੀ ਫਾਂ ਸੀ ਦੀ ਸ ਜ਼ਾ ਮੁਆਫ਼ ਕਰਨ ਲਈ ਤਿੱਖੀ ਮੁਹਿੰਮ ਚਲਾਈ ਸੀ। ਪੂਰੇ ਪੰਜਾਬ ਵਿੱਚ ਫਾਂ ਸੀ ਰੁਕਵਾਉਣ ਲਈ ਲੋਕਾਂ ਨੇ ਘਰ-ਘਰ ਕੇਸਰੀ ਝੰਡੇ ਲਗਾ ਕੇ ਰਾਜੋਆਣਾ ਨੂੰ ਫਾਂ ਸੀ ਦੇਣ ਦਾ ਵਿਰੋਧ ਕੀਤਾ ਸੀ।

“ਜ਼ਿੰਦਾ ਸ਼ ਹੀਦ” ਦਾ ਮਿਲਿਆ ਸਨਮਾਨ

ਭਾਵੇਂ ਅਕਾਲੀ ਦਲ ਨੂੰ ਇਸ ਮੁੱਦੇ ਉੱਤੇ ਭਾਜਪਾ ਦਾ ਇਸ ਮਾਮਲੇ ਵਿੱਚ ਸਾਥ ਨਹੀਂ ਮਿਲਿਆ ਸੀ ਪਰ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਰਾਜੋਆਣਾ ਦੀ ਫਾਂ ਸੀ ਦੀ ਸ ਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ। 23 ਮਾਰਚ 2012 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ‘ਜ਼ਿੰਦਾ ਸ਼ ਹੀਦ’ ਦਾ ਸਨਮਾਨ ਦਿੱਤਾ ਗਿਆ, ਜਿਸ ਨੂੰ ਲੈਣ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਪਰ ਬਾਅਦ ’ਚ 27 ਮਾਰਚ ਨੂੰ ਉਨ੍ਹਾਂ ਨੇ ਇਹ ਦਰਜਾ ਸਵੀਕਾਰ ਕਰ ਲਿਆ। ਰਾਜੋਆਣਾ ਨੇ ਕਿਹਾ ਸੀ ਇਹ ਸਨਮਾਨ ਉਨ੍ਹਾਂ ਨੂੰ ਆਪਣੇ ਟੀਚੇ ਲਈ ਹੋਰ ਮਜ਼ਬੂਤ ਬਣਾਵੇਗਾ। ਰਾਜੋਆਣਾ ਦੇ ਨਾਲ ਹੀ ਦਿਲਾਵਰ ਸਿੰਘ ਨੂੰ ਵੀ ‘ਜ਼ਿੰਦਾ ਸ਼ ਹੀਦ’ ਐਲਾਨਿਆ ਸੀ। ਇਸ ਦਾ ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਰੋਧ ਵੀ ਕੀਤਾ ਸੀ।

ਜੇਲ੍ਹ ‘ਚ ਹੀ ਕੀਤੀ ਭੁੱਖ ਹੜਤਾਲ

20 ਜੁਲਾਈ 2018 ਨੂੰ ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਫਾਂ ਸੀ ਮੁਆਫ਼ੀ ਦੀ ਅਰਜ਼ੀ ’ਤੇ ਸੁਣਵਾਈ ਨਹੀਂ ਹੋ ਰਹੀ ਤਾਂ ਉਹ ਵਾਪਸ ਕਿਉਂ ਨਹੀਂ ਲੈਂਦੀ। ਅਰਜ਼ੀ ਵਾਪਸ ਕਰਵਾਉਣ ਲਈ ਵੀ ਰਾਜੋਆਣਾ ਨੇ ਜੇਲ੍ਹ ਵਿਚ ਭੁੱਖ ਹੜਤਾਲ ਕੀਤੀ। ਪਰ ਜਦੋਂ ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਭੁੱਖ ਹੜਤਾਲ ਖ਼ਤਮ ਕੀਤੀ।