The Khalas Tv Blog Punjab ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ, ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ
Punjab

ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ, ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ

ਬਿਊਰੋ ਰਿਪੋਰਟ (7 ਅਕਤੂਬਰ, 2025): ਹਿਮਾਚਲ ਪ੍ਰਦੇਸ਼ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਹਾਲੇ ਤੱਕ ਕੋਈ ਵੱਡਾ ਸੁਧਾਰ ਨਹੀਂ ਆਇਆ ਹੈ। ਉਹ ਪਿਛਲੇ ਦੋ ਹਫ਼ਤਿਆਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਲਈ ਸੂਬੇ ਭਰ ਵਿੱਚ ਅਰਦਾਸਾਂ ਜਾਰੀ ਹਨ।

ਅੱਜ (ਮੰਗਲਵਾਰ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫੋਰਟਿਸ ਹਸਪਤਾਲ ਮੁਹਾਲੀ ਪਹੁੰਚੇ ਅਤੇ ਰਾਜਵੀਰ ਜਵੰਦਾ ਦੇ ਪਰਿਵਾਰ ਨਾਲ ਮਿਲ ਕੇ ਉਨ੍ਹਾਂ ਦੀ ਸਿਹਤ ਬਾਰੇ ਹਾਰ ਜਾਣਿਆ। ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਮਿਲ ਕੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਅਪਡੇਟ ਲਈ। ਉਨ੍ਹਾਂ ਨੇ ਕਿਹਾ ਕਿ ਰਾਜਵੀਰ ਦੀ ਹਾਲਤ ਨਾਜ਼ੁਕ ਤਾਂ ਹੈ, ਪਰ ਸਥਿਰ ਹੈ ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਦੀ ਜਲਦੀ ਤੰਦਰੁਸਤੀ ਲਈ ਅਰਦਾਸ ਕਰਨੀ ਚਾਹੀਦੀ ਹੈ।

ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਕਿ ਪੰਜਾਬ ਦੇ ਹੋਣਹਾਰ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਿਕ ਮੈਂਬਰਾਂ ਦੇ ਨਾਲ ਉਸਦੇ ਦੋਸਤਾਂ, ਜੋ ਔਖੀ ਘੜ੍ਹੀ ’ਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ, ਨਾਲ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਮੁਲਾਕਾਤ ਕੀਤੀ। ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰ ਸਾਹਿਬਾਨਾਂ ਤੋਂ ਰਾਜਵੀਰ ਦਾ ਸਾਰਾ ਹਾਲ ਜਾਣਿਆ। ਜਿੱਥੇ ਡਾਕਟਰ ਸਾਹਿਬਾਨਾਂ ਦੀ ਟੀਮ ਪੂਰੀ ਤਨਦੇਹੀ ਨਾਲ ਇਲਾਜ਼ ਕਰ ਰਹੀ ਹੈ, ਉੱਥੇ ਹੀ ਪਰਿਵਾਰ ਪੂਰੇ ਹੌਂਸਲੇ ਵਿੱਚ ਹੈ। ਵਾਹਿਗੁਰੂ ਜੀ ਦੇ ਚਰਨਾਂ ’ਚ ਅਰਜੋਈ ਕਰਦੇ ਹਾਂ ਕਿ ਸਾਡਾ ਪੰਜਾਬ ਦਾ ਮਾਣ ਸਾਡਾ ਛੋਟਾ ਵੀਰ ਛੇਤੀ ਸਿਹਤਯਾਬ ਹੋਵੇ।

Exit mobile version